ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਵਨ ਗੁਰੂ ਸਰੂਪਾਂ ਦੇ ਮਾਮਲੇ 'ਤੇ ਸੰਗਤਾਂ ਨੂੰ ਗੁੰਮਰਾਹ ਕਰਨ ਦੇ ਯਤਨਾਂ ਦੀ ਨਿੰਦ੍ਹਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ SGPC ਇਸ ਮਾਮਲੇ ਨੂੰ ਤੱਥਾਂ ਦੇ ਆਧਾਰ 'ਤੇ ਸੰਗਤਾਂ ਸਾਹਮਣੇ ਰੱਖੇਗੀ।
ਉਨ੍ਹਾਂ ਨੇ ਯਾਦ ਦਿਵਾਇਆ ਕਿ 29 ਦਸੰਬਰ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਈ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਇਹ ਸਪੱਸ਼ਟ ਕੀਤਾ ਗਿਆ ਸੀ ਕਿ ਇਸ ਮਾਮਲੇ 'ਤੇ ਕੋਈ ਵੀ ਸਿਆਸਤ ਨਾ ਕੀਤੀ ਜਾਵੇ। ਪਰੰਤੂ ਮੁੱਖ ਮੰਤਰੀ ਭਗਵੰਤ ਮਾਨ ਇਸ ਹੱਦ ਨੂੰ ਲੰਘਦੇ ਹੋਏ ਸੰਗਤਾਂ ਵਿੱਚ ਗਲਤ ਧਾਰਨਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਐਡਵੋਕੇਟ ਧਾਮੀ ਨੇ ਐਲਾਨ ਕੀਤਾ ਕਿ 30 ਦਸੰਬਰ 2025 ਨੂੰ ਦੁਪਹਿਰ 12 ਵਜੇ SGPC ਦੇ ਮੁੱਖ ਦਫ਼ਤਰ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸੰਗਤਾਂ ਦੇ ਸਨਮੁਖ ਇਸ ਮਾਮਲੇ 'ਤੇ SGPC ਵੱਲੋਂ ਕੀਤੀ ਗਈ ਹਰ ਕਾਰਵਾਈ ਦਾ ਵੇਰਵਾ ਦਿੱਤਾ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਸਿਆਸੀ ਪ੍ਰਭਾਵਾਂ ਤੋਂ ਬਚ ਕੇ ਤੱਥਾਂ 'ਤੇ ਧਿਆਨ ਦੇਣ ਦੀ ਵੀ ਅਪੀਲ ਕੀਤੀ।
Get all latest content delivered to your email a few times a month.