IMG-LOGO
ਹੋਮ ਪੰਜਾਬ: ਨਵੇਂ ਸਾਲ ਦੀ ਆਮਦ 'ਤੇ ਸ੍ਰੀ ਹਰਿਮੰਦਰ ਸਾਹਿਬ 'ਚ ਸੰਗਤਾਂ...

ਨਵੇਂ ਸਾਲ ਦੀ ਆਮਦ 'ਤੇ ਸ੍ਰੀ ਹਰਿਮੰਦਰ ਸਾਹਿਬ 'ਚ ਸੰਗਤਾਂ ਦਾ ਹੜ੍ਹ, ਲੱਖਾਂ ਸ਼ਰਧਾਲੂਆਂ ਨੇ ਲਿਆ ਗੁਰੂ ਘਰ ਦਾ ਆਸ਼ੀਰਵਾਦ

Admin User - Jan 01, 2026 11:13 AM
IMG

ਅੰਮ੍ਰਿਤਸਰ - ਸਾਲ 2026 ਦੀ ਸ਼ੁਰੂਆਤ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਸ਼ਰਧਾ ਅਤੇ ਉਤਸ਼ਾਹ ਦੇ ਬੇਮਿਸਾਲ ਮਾਹੌਲ ਵਿੱਚ ਹੋਈ। ਨਵੇਂ ਵਰ੍ਹੇ ਦੀ ਆਮਦ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਾਜ਼ਰੀ ਭਰੀ ਅਤੇ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲਿਆ। ਬੀਤੀ ਸ਼ਾਮ ਤੋਂ ਹੀ ਸ੍ਰੀ ਦਰਬਾਰ ਸਾਹਿਬ ਵੱਲ ਸ਼ਰਧਾਲੂਆਂ ਦਾ ਤਾਂਤਾ ਲੱਗਣਾ ਸ਼ੁਰੂ ਹੋ ਗਿਆ ਸੀ।


ਹੱਡ ਚੀਰਵੀਂ ਠੰਢ ਅਤੇ ਸੰਘਣੀ ਧੁੰਦ ਦੇ ਬਾਵਜੂਦ ਵੀ ਸੰਗਤਾਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਆਈ। ਠੀਕ ਰਾਤ 12 ਵਜੇ ਨਵਾਂ ਸਾਲ ਚੜ੍ਹਦਿਆਂ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੰਗਤਾਂ ਨੇ ਜੈਕਾਰੇ ਬੁਲਾਏ ਅਤੇ ਆਪਣੇ ਪਰਿਵਾਰਾਂ ਦੀ ਸੁੱਖ ਸ਼ਾਂਤੀ, ਤੰਦਰੁਸਤੀ ਅਤੇ ਤਰੱਕੀ ਲਈ ਅਰਦਾਸ ਕੀਤੀ।


ਸ਼ਰਧਾਲੂਆਂ ਦੀਆਂ ਲੰਬੀਆਂ ਕਤਾਰਾਂ

ਬੇਮਿਸਾਲ ਭੀੜ ਕਾਰਨ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਲੰਮਾ ਇੰਤਜ਼ਾਰ ਕਰਨਾ ਪਿਆ। ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਸਰੋਵਰ ਵਿੱਚ ਇਸ਼ਨਾਨ ਕਰਨ ਉਪਰੰਤ 4 ਤੋਂ 7 ਘੰਟੇ ਤੱਕ ਕਤਾਰਾਂ ਵਿੱਚ ਖੜ੍ਹੇ ਰਹਿ ਕੇ ਮੱਥਾ ਟੇਕਿਆ। ਲੰਬੇ ਇੰਤਜ਼ਾਰ ਦੇ ਬਾਵਜੂਦ ਸੰਗਤਾਂ ਨੇ ਇਸ ਨੂੰ ਭਾਗਾਂ ਵਾਲਾ ਦਿਹਾੜਾ ਸਮਝਿਆ ਕਿ ਉਨ੍ਹਾਂ ਨੂੰ ਨਵੇਂ ਵਰ੍ਹੇ ਦੇ ਸ਼ੁਭ ਮੌਕੇ 'ਤੇ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਦਾ ਸੁਭਾਗ ਪ੍ਰਾਪਤ ਹੋਇਆ।


ਸਿਆਸੀ ਆਗੂਆਂ ਨੇ ਵੀ ਕੀਤੀ ਅਰਦਾਸ

ਨਵੇਂ ਸਾਲ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਰਨਾਂ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਸਮੇਤ ਅਨੇਕਾਂ ਸਿਆਸੀ ਆਗੂ ਵੀ ਨਤਮਸਤਕ ਹੋਏ।


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਦੋਵਾਂ ਆਗੂਆਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਕਿਹਾ: "ਗੁਰੂ ਸਾਹਿਬ ਮਿਹਰ ਕਰਨ, ਇਹ ਸਾਲ ਆਪ ਸਭ ਲਈ ਖੁਸ਼ੀਆਂ ਅਤੇ ਤਰੱਕੀ ਲੈ ਕੇ ਆਵੇ।"

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.