ਤਾਜਾ ਖਬਰਾਂ
ਸਵਿਟਜ਼ਰਲੈਂਡ ਦੇ ਮਸ਼ਹੂਰ ਅਲਪਾਈਨ ਸਕੀ ਰਿਜ਼ੋਰਟ ਸ਼ਹਿਰ ਕ੍ਰਾਂਸ-ਮੋਂਟਾਨਾ ਵਿੱਚ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਇੱਥੇ ‘ਲੇ ਕੌਂਸਟੇਲੇਸ਼ਨ’ ਨਾਮਕ ਪ੍ਰਸਿੱਧ ਲਗਜ਼ਰੀ ਬਾਰ ਵਿੱਚ ਅਚਾਨਕ ਅੱਗ ਲੱਗਣ ਕਾਰਨ ਭਾਰੀ ਜਾਨੀ ਨੁਕਸਾਨ ਹੋਇਆ ਹੈ। ਇਸ ਦੁੱਖਦਾਈ ਘਟਨਾ ਵਿੱਚ ਲਗਭਗ 40 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ, ਜਦਕਿ 100 ਤੋਂ ਵੱਧ ਲੋਕ ਗੰਭੀਰ ਤੌਰ ‘ਤੇ ਜ਼ਖ਼ਮੀ ਦੱਸੇ ਜਾ ਰਹੇ ਹਨ।
ਸੂਤਰਾਂ ਮੁਤਾਬਕ, ਹਾਦਸੇ ਵੇਲੇ ਬਾਰ ਦੇ ਅੰਦਰ 100 ਤੋਂ ਵੱਧ ਲੋਕ ਮੌਜੂਦ ਸਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿਦੇਸ਼ੀ ਸੈਲਾਨੀਆਂ ਦੀ ਸੀ ਜੋ ਨਵੇਂ ਸਾਲ ਦੀਆਂ ਛੁੱਟੀਆਂ ਮਨਾਉਣ ਲਈ ਇੱਥੇ ਆਏ ਹੋਏ ਸਨ। ਅੱਗ ਸਵੇਰੇ ਕਰੀਬ 1:30 ਵਜੇ ਲੱਗੀ, ਜਦੋਂ ਬਾਰ ਵਿੱਚ ਜਸ਼ਨ ਚਰਮ ‘ਤੇ ਸਨ।
ਸਵਿਸ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਇਹ ਕੋਈ ਅੱਤਵਾਦੀ ਹਮਲਾ ਨਹੀਂ ਸੀ, ਸਗੋਂ ਇੱਕ ਅੱਗ ਲੱਗਣ ਦੀ ਘਟਨਾ ਹੈ। ਅੱਗ ਲੱਗਣ ਦੇ ਅਸਲ ਕਾਰਨ ਦੀ ਜਾਂਚ ਜਾਰੀ ਹੈ, ਪਰ ਸਵਿਸ ਮੀਡੀਆ ਅਨੁਸਾਰ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸੰਗੀਤ ਸਮਾਰੋਹ ਦੌਰਾਨ ਵਰਤੀ ਗਈ ਆਤਿਸ਼ਬਾਜ਼ੀ ਇਸ ਹਾਦਸੇ ਦਾ ਕਾਰਨ ਬਣ ਸਕਦੀ ਹੈ।
ਹਾਦਸੇ ਤੋਂ ਬਾਅਦ ਤੁਰੰਤ ਰੈਸਕਿਊ ਕਾਰਵਾਈ ਸ਼ੁਰੂ ਕੀਤੀ ਗਈ। ਪੁਲਿਸ, ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਦੇ ਨਾਲ-ਨਾਲ ਕਈ ਹੈਲੀਕਾਪਟਰ ਮੌਕੇ ‘ਤੇ ਭੇਜੇ ਗਏ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੁਰੱਖਿਆ ਕਾਰਨਾਂ ਕਰਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.