ਤਾਜਾ ਖਬਰਾਂ
ਛੱਤੀਸਗੜ੍ਹ ਦੇ ਬਸਤਰ ਖੇਤਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੁਰੱਖਿਆ ਕਰਮੀਆਂ ਅਤੇ ਨਕਸਲੀਆਂ ਵਿਚਕਾਰ ਸ਼ਨੀਵਾਰ ਸਵੇਰ ਤੋਂ ਵੱਖ-ਵੱਖ ਥਾਵਾਂ 'ਤੇ ਹੋਏ ਮੁਕਾਬਲਿਆਂ ਵਿੱਚ 12 ਤੋਂ ਵੱਧ ਨਕਸਲੀ ਮਾਰੇ ਗਏ ਹਨ। ਅਧਿਕਾਰੀਆਂ ਨੇ ਇਸਦੀ ਪੁਸ਼ਟੀ ਕੀਤੀ ਹੈ।
ਸੁਕਮਾ ਜ਼ਿਲ੍ਹੇ 'ਚ ਵੱਡੀ ਕਾਰਵਾਈ
ਸਭ ਤੋਂ ਵੱਡੀ ਸਫਲਤਾ ਸੁਕਮਾ ਜ਼ਿਲ੍ਹੇ ਵਿੱਚ ਮਿਲੀ ਹੈ, ਜਿੱਥੇ ਸੁਰੱਖਿਆ ਬਲਾਂ ਨੇ 10 ਤੋਂ ਵੱਧ ਨਕਸਲੀਆਂ ਨੂੰ ਮਾਰ ਮੁਕਾਇਆ ਹੈ। ਸੁਕਮਾ ਪੁਲਿਸ ਨੇ ਇਸ ਬਾਰੇ ਜਾਣਕਾਰੀ ਦਿੱਤੀ।
ਸੁਕਮਾ ਜ਼ਿਲ੍ਹੇ ਦੇ ਦੱਖਣੀ ਖੇਤਰ ਦੇ ਜੰਗਲ ਵਿੱਚ ਗੋਲੀਬਾਰੀ ਸ਼ੁਰੂ ਹੋਈ। ਸੁਰੱਖਿਆ ਕਰਮੀਆਂ ਦਾ ਇੱਕ ਦਲ ਨਕਸਲ ਵਿਰੋਧੀ ਅਭਿਆਨ 'ਤੇ ਨਿਕਲਿਆ ਹੋਇਆ ਸੀ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ "ਹੁਣ ਤੱਕ 10 ਤੋਂ ਵੱਧ ਨਕਸਲੀ ਮਾਰੇ ਜਾ ਚੁੱਕੇ ਹਨ। ਆਪਰੇਸ਼ਨ ਅਜੇ ਵੀ ਜਾਰੀ ਹੈ ਅਤੇ ਹੋਰ ਜਾਣਕਾਰੀ ਬਾਅਦ ਵਿੱਚ ਸਾਂਝੀ ਕੀਤੀ ਜਾਵੇਗੀ।"
ਬੀਜਾਪੁਰ ਵਿੱਚ ਵੀ 2 ਨਕਸਲੀ ਮਾਰੇ ਗਏ
ਸੁਕਮਾ ਦੇ ਗੁਆਂਢੀ ਜ਼ਿਲ੍ਹੇ ਬੀਜਾਪੁਰ ਵਿੱਚ ਵੀ ਸੁਰੱਖਿਆ ਬਲਾਂ ਨੇ ਤੜਕਸਾਰ ਇੱਕ ਹੋਰ ਮੁਕਾਬਲੇ ਵਿੱਚ ਸਫਲਤਾ ਹਾਸਲ ਕੀਤੀ ਹੈ।
ਬੀਜਾਪੁਰ ਦੇ ਦੱਖਣੀ ਖੇਤਰ ਦੇ ਜੰਗਲ ਵਿੱਚ ਸਵੇਰੇ ਲਗਭਗ 5 ਵਜੇ ਮੁਕਾਬਲਾ ਸ਼ੁਰੂ ਹੋਇਆ। ਸਟੇਟ ਪੁਲਿਸ ਦੀ ਇੱਕ ਯੂਨਿਟ, ਜ਼ਿਲ੍ਹਾ ਰਿਜ਼ਰਵ ਗਾਰਡ (DRG) ਦਾ ਦਲ ਇਸ ਅਭਿਆਨ 'ਤੇ ਨਿਕਲਿਆ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਦੋ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ।
ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਸ਼ਨੀਵਾਰ ਸਵੇਰ ਤੋਂ ਰੁਕ-ਰੁਕ ਕੇ ਮੁਕਾਬਲਾ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਸਾਲ ਛੱਤੀਸਗੜ੍ਹ ਵਿੱਚ ਸੁਰੱਖਿਆ ਬਲਾਂ ਨਾਲ ਵੱਖ-ਵੱਖ ਮੁਕਾਬਲਿਆਂ ਵਿੱਚ 285 ਨਕਸਲੀ ਮਾਰੇ ਗਏ ਸਨ।
Get all latest content delivered to your email a few times a month.