ਤਾਜਾ ਖਬਰਾਂ
ਚੰਡੀਗੜ੍ਹ, 3 ਜਨਵਰੀ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਵਿਗੜਦੀ ਹਾਲਤ ਉੱਪਰ ਗੰਭੀਰ ਚਿੰਤਾ ਜਤਾਈ ਹੈ।
ਉਨ੍ਹਾਂ ਨੇ ਹਾਲ ਹੀ ਵਿੱਚ ਕਤਲਾਂ ਅਤੇ ਹਿੰਸਕ ਘਟਨਾਵਾਂ ਦੇ ਵਾਧੇ ਵੱਲ ਇਸ਼ਾਰਾ ਕਰਦਿਆਂ, ਕਿਹਾ ਕਿ ਬੇਲਗਾਮ ਹੱਤਿਆਵਾਂ ਵਿਚਾਲੇ ਬੇਬਸੀ ਦੇ ਚਲਦਿਆਂ ਹਰ ਪੰਜਾਬੀ ਦਾ ਖੂਨ ਉਬਾਲਾਂ ਮਾਰ ਰਿਹਾ ਹੈ, ਕਿਉਂਕਿ ਸੂਬੇ ਅੰਦਰ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ ਚੁੱਕੇ ਹਨ।
ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪਿਛਲੇ 24 ਘੰਟਿਆਂ ਤੋਂ ਵੀ ਘੱਟ ਸਮੇਂ ਦੌਰਾਨ ਭਿਆਨਕ ਅਪਰਾਧਾਂ ਦੀਆਂ ਛੇ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਅਤੇ ਆਪ ਸਰਕਾਰ ਸਾਨੂੰ ‘ਸੱਭ ਚੰਗਾ ਹੈ’ ਮਨਵਾਉਣ ਦੀ ਕੋਸ਼ਿਸ਼ ਕਰ ਰਹੀ ਹੈ।” ਉਨ੍ਹਾਂ ਕਿਹਾ ਕਿ ਜਿੱਥੇ ਸੂਬੇ ਭਰ ਵਿੱਚ ਡਰ ਦਾ ਮਾਹੌਲ ਹੈ, ਉੱਥੇ ਹੀ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ।
ਵੜਿੰਗ ਨੇ ਕਿਹਾ ਕਿ ਅਸਲਿਅਤ ਵਿਚਬਇਹ ਸਰਕਾਰ ਸ਼ਾਸਨ ਕਰਨ ਦੀ ਇੱਛਾ ਹੀ ਗੁਆ ਬੈਠੀ ਹੈ ਅਤੇ ਅਪਰਾਧੀਆਂ ਤੇ ਗੈਂਗਸਟਰਾਂ ਨੂੰ ਖੁੱਲ੍ਹੀ ਛੂਟ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ।
Get all latest content delivered to your email a few times a month.