ਤਾਜਾ ਖਬਰਾਂ
ਚੰਡੀਗੜ੍ਹ- ਅੱਜ ਬਠਿੰਡਾ ਕੋਰਟ ਵਿੱਚ ਮਾਣਹਾਨੀ ਦੇ ਮਾਮਲੇ ਵਿੱਚ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਨਿੱਜੀ ਤੌਰ 'ਤੇ ਪੇਸ਼ ਹੋਣੀ ਹੈ। ਪਿਛਲੀ ਸੁਣਵਾਈ ਦੌਰਾਨ ਕੰਗਨਾ ਅਦਾਲਤ ਵਿੱਚ ਪੇਸ਼ ਨਹੀਂ ਹੋਈ ਸੀ। ਉਨ੍ਹਾਂ ਦੇ ਵਕੀਲ ਉਨ੍ਹਾਂ ਵੱਲੋਂ ਪੇਸ਼ ਹੋਏ ਸਨ। ਸੰਸਦ ਸੈਸ਼ਨ ਦਾ ਹਵਾਲਾ ਦਿੰਦੇ ਹੋਏ, ਕੰਗਨਾ ਰਣੌਤ ਨੇ ਪੇਸ਼ ਹੋਣ ਤੋਂ ਛੋਟ ਦੀ ਮੰਗ ਕੀਤੀ ਸੀ। ਜਿਸ ਨੂੰ ਅਦਾਲਤ ਦੇ ਵੱਲੋਂ ਸਵੀਕਾਰ ਕਰ ਲਿਆ ਗਿਆ ਸੀ। ਜਿਸ ਨਾਲ ਅਗਲੀ ਤਰੀਕ ਅੱਜ ਤੈਅ ਹੋਈ ਹੈ।
ਮਾਣਹਾਨੀ ਦਾ ਕੇਸ ਦਾਇਰ ਕਰਨ ਵਾਲੀ ਬਜ਼ੁਰਗ ਔਰਤ ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬੇਨੀਵਾਲ ਨੇ ਕਿਹਾ ਕਿ ਅਦਾਲਤ ਨੇ ਪਹਿਲਾਂ ਹੀ ਸਪੱਸ਼ਟ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਕੰਗਨਾ ਨੂੰ ਅਗਲੀ ਤਰੀਕ 'ਤੇ ਨਿੱਜੀ ਤੌਰ 'ਤੇ ਪੇਸ਼ ਹੋਣਾ ਪਵੇਗਾ। ਅਦਾਲਤ ਨੇ ਗਵਾਹਾਂ ਦੇ ਬਿਆਨਾਂ ਸੰਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਅਤੇ ਜੇਕਰ ਵਾਧੂ ਗਵਾਹਾਂ ਨੂੰ ਬੁਲਾਇਆ ਜਾਂਦਾ ਹੈ ਤਾਂ ਪਹਿਲਾਂ ਤੋਂ ਸੂਚਨਾ ਦੇਣ ਲਈ ਕਿਹਾ ਗਿਆ ਹੈ।
Get all latest content delivered to your email a few times a month.