IMG-LOGO
ਹੋਮ ਪੰਜਾਬ: ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ...

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Admin User - Jan 05, 2026 04:46 PM
IMG

ਚੰਡੀਗੜ੍ਹ, 5 ਜਨਵਰੀ-

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਸਮੇਤ ਮੁਲਾਜ਼ਮਾਂ ਦੇ ਕਈ ਅਹਿਮ ਮੁੱਦੇ ਪਹਿਲਾਂ ਹੀ ਹੱਲ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਜਾਇਜ਼ ਮੰਗਾਂ 'ਤੇ ਵੀ ਸਰਕਾਰ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ।


ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨਾਲ ਸਬੰਧਤ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਸਕੱਤਰ ਖ਼ਰਚਾ ਡਾ. ਵੀ.ਐਨ. ਜ਼ਾਦੇ, ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ, ਵਿਸ਼ੇਸ਼ ਸਕੱਤਰ ਪ੍ਰਸੋਨਲ ਉਪਕਾਰ ਸਿੰਘ, ਵਿਸ਼ੇਸ਼ ਸਕੱਤਰ ਵਿੱਤ ਅਜੈ ਅਰੋੜਾ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਰ ਪਾਲ ਸਿੰਘ ਗਿੱਲ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।


ਮੀਟਿੰਗ ਦੌਰਾਨ ਵਿੱਤ ਮੰਤਰੀ ਚੀਮਾ ਨੇ ਐਕਸ ਇੰਪਲਾਈਜ਼ ਵਿੰਗ ਆਮ ਆਦਮੀ ਪਾਰਟੀ, ਪੰਜਾਬ ਅਤੇ ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਅਧਿਆਪਕ ਜਥੇਬੰਦੀ ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਜਥੇਬੰਦੀ ਨੂੰ ਸਲਾਹ ਦਿੱਤੀ ਕਿ ਭਵਿੱਖ ਵਿੱਚ ਇਕਲੌਤੇ ਨੁਮਾਇੰਦੇ ਦੀ ਜਗ੍ਹਾ ਉੱਚ ਪੱਧਰੀ ਵਿਚਾਰ-ਵਟਾਂਦਰੇ ਲਈ ਚਾਰ-ਪੰਜ ਆਗੂਆਂ ਦਾ ਵਫ਼ਦ ਮੀਟਿੰਗ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਮੁੱਦੇ 'ਤੇ ਵਧੇਰੇ ਸਾਰਥਕ ਚਰਚਾ ਕੀਤੀ ਜਾ ਸਕੇ ਅਤੇ ਸਹਿਮਤੀ ਬਣ ਸਕੇ।


ਇਸ ਤੋਂ ਇਲਾਵਾ, ਸਾਬਕਾ ਮੁਲਾਜ਼ਮ ਵਿੰਗ ਦੇ ਆਗੂਆਂ ਨਾਲ ਮੀਟਿੰਗ ਕਰਦਿਆਂ ਵਿੱਤ ਮੰਤਰੀ ਨੇ ਵਿੱਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਜਾਇਜ਼ ਮੰਗਾਂ 'ਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮ ਪੱਖੀ ਸਰਕਾਰ ਹੈ ਅਤੇ ਸਾਰੇ ਜਨਤਕ ਸੇਵਕਾਂ ਲਈ ਸਹਾਇਕ ਮਾਹੌਲ ਸਿਰਜਣ ਲਈ ਵਚਨਬੱਧ ਹੈ।


ਇਨ੍ਹਾਂ ਮੀਟਿੰਗਾਂ ਵਿੱਚ ਐਕਸ ਇੰਪਲਾਈਜ਼ ਵਿੰਗ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਜ਼ਿਲ੍ਹਾ ਸਕੱਤਰ ਖੁਸ਼ਵਿੰਦਰ ਕਪਿਲਾ, ਸਲਾਹਕਾਰ ਦਰਸ਼ਨ ਸਿੰਘ, ਮੱਖਣ ਸਿੰਘ, ਗੁਰਦੇਵ ਸਿੰਘ ਪਟਿਆਲਾ ਅਤੇ ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਦੇ ਪ੍ਰਧਾਨ ਕਮਲ ਠਾਕੁਰ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਸਾਂਝੇ ਕੀਤੇ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.