ਤਾਜਾ ਖਬਰਾਂ
ਸਾਬਕਾ ਰੇਲ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੂੰ ਇੱਕ ਵੱਡਾ ਕਾਨੂੰਨੀ ਝਟਕਾ ਲੱਗਾ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ 'ਨੌਕਰੀ ਬਦਲੇ ਜ਼ਮੀਨ ਘੁਟਾਲੇ' (Land For Job Scam) ਮਾਮਲੇ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਸਮੇਤ 40 ਤੋਂ ਵੱਧ ਹੋਰਾਂ ਵਿਰੁੱਧ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਰਸਮੀ ਤੌਰ 'ਤੇ ਮੁਕੱਦਮਾ ਚਲਾਇਆ ਜਾਵੇਗਾ।
ਰੇਲਵੇ ਦੀਆਂ ਨੌਕਰੀਆਂ ਬਦਲੇ ਹਾਸਲ ਕੀਤੀ ਗਈ ਸੀ ਜ਼ਮੀਨ
ਕੇਂਦਰੀ ਜਾਂਚ ਬਿਊਰੋ (CBI) ਦਾ ਦੋਸ਼ ਹੈ ਕਿ ਇਹ ਘੁਟਾਲਾ ਲਾਲੂ ਪ੍ਰਸਾਦ ਯਾਦਵ ਦੇ ਰੇਲ ਮੰਤਰੀ ਦੇ ਕਾਰਜਕਾਲ (2004-2009) ਦੌਰਾਨ ਹੋਇਆ ਸੀ। ਸੀ.ਬੀ.ਆਈ. ਨੇ ਦੋਸ਼ ਲਾਇਆ ਹੈ ਕਿ ਰੇਲਵੇ ਵਿੱਚ ਗਰੁੱਪ ਡੀ ਦੀਆਂ ਨੌਕਰੀਆਂ ਦੇਣ ਦੇ ਬਦਲੇ ਲਾਲੂ ਯਾਦਵ ਦੇ ਪਰਿਵਾਰ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਨਾਵਾਂ 'ਤੇ ਜ਼ਮੀਨ ਟਰਾਂਸਫਰ ਕਰਵਾਈ ਗਈ ਸੀ।
ਇਸ ਮਾਮਲੇ ਵਿੱਚ ਲਾਲੂ ਯਾਦਵ ਦੇ ਪਰਿਵਾਰ ਦੇ ਮੈਂਬਰਾਂ ਸਮੇਤ ਕਈ ਹੋਰ ਲੋਕਾਂ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ। ਵਿਸ਼ੇਸ਼ ਅਦਾਲਤ ਦੇ ਇਸ ਨਿਰਦੇਸ਼ ਨਾਲ, ਹੁਣ ਇਸ ਵੱਡੇ ਘੁਟਾਲੇ ਦੀ ਕਾਨੂੰਨੀ ਪ੍ਰਕਿਰਿਆ ਅੱਗੇ ਵਧੇਗੀ। ਇਸ ਮਾਮਲੇ ਵਿੱਚ ਹੋਰਨਾਂ ਗ੍ਰਿਫ਼ਤਾਰੀਆਂ ਅਤੇ ਵੱਡੇ ਖੁਲਾਸਿਆਂ ਦੀ ਸੰਭਾਵਨਾ ਹੈ।
Get all latest content delivered to your email a few times a month.