ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਮਜੀਠੀਆ ਦੀ ਗ੍ਰਿਫ਼ਤਾਰੀ ਦੌਰਾਨ ਵਿਜੀਲੈਂਸ ਬਿਊਰੋ ਦੀ ਕਾਰਵਾਈ ਵਿੱਚ ਰੁਕਾਵਟ ਪੈਦਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਉਸ ਦੇ ਇਕ ਕਰੀਬੀ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਸਥਿਤ ਬਿਕਰਮ ਮਜੀਠੀਆ ਦੀ ਰਿਹਾਇਸ਼ ’ਤੇ ਪਿਛਲੇ ਕਈ ਸਾਲਾਂ ਤੋਂ ਸੇਵਾਦਾਰ ਵਜੋਂ ਕੰਮ ਕਰ ਰਹੇ ਹਰਦੀਪ ਸਿੰਘ ਉਰਫ਼ ਦਵਿੰਦਰ ਵੇਰਕਾ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਜੀਠੀਆ ਦੀ ਗ੍ਰਿਫ਼ਤਾਰੀ ਸਮੇਂ ਵਿਜੀਲੈਂਸ ਟੀਮ ਦੇ ਕੰਮ ਵਿੱਚ ਵਿਘਨ ਪੈਦਾ ਕਰਨ ਵਾਲਿਆਂ ਖ਼ਿਲਾਫ਼ ਦਰਜ ਐਫਆਈਆਰ ਵਿੱਚ ਦਵਿੰਦਰ ਵੇਰਕਾ ਦਾ ਨਾਮ ਵੀ ਸ਼ਾਮਿਲ ਕੀਤਾ ਗਿਆ ਸੀ।
ਸਿਵਲ ਲਾਈਨ ਥਾਣੇ ਵਿੱਚ ਦਰਜ ਕੇਸ ਦੇ ਅਧੀਨ ਪੁਲਿਸ ਨੇ ਸੇਵਾਦਾਰ ਨੂੰ ਕਾਬੂ ਕਰਕੇ ਅਦਾਲਤ ਵਿੱਚ ਪੇਸ਼ ਕੀਤਾ, ਜਿਥੋਂ ਉਸਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅੱਗੇ ਵਧਾਈ ਜਾ ਰਹੀ ਹੈ ਅਤੇ ਹੋਰ ਸੰਭਾਵਿਤ ਭੂਮਿਕਾਵਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।
Get all latest content delivered to your email a few times a month.