ਤਾਜਾ ਖਬਰਾਂ
ਹਲਕਾ ਚੱਬੇਵਾਲ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡਾ ਮੋੜ ਆਇਆ, ਜਦੋਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਵੱਡੀ ਗਿਣਤੀ ਵਿੱਚ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਹ ਸ਼ਾਮਿਲੀਅਤ ਡਾਕਟਰ ਰਾਜ ਕੁਮਾਰ ਦੀ ਰਿਹਾਇਸ਼ ਵਿਖੇ ਹੋਈ, ਜਿੱਥੇ ਡਾਕਟਰ ਰਾਜ ਕੁਮਾਰ ਨੇ ਅਕਾਲੀ ਦਲ ਤੋਂ ਆਏ ਵਰਕਰਾਂ ਨੂੰ ਸਿਰੋਪਾਓ ਪਾ ਕੇ ਆਮ ਆਦਮੀ ਪਾਰਟੀ ਵਿੱਚ ਸਨਮਾਨ ਸਹਿਤ ਜੀ ਆਇਆ ਆਖਿਆ।
ਇਸ ਮੌਕੇ ਡਾਕਟਰ ਰਾਜ ਕੁਮਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕ-ਹਿੱਤ ਵਿੱਚ ਲਿਆਂਦੀਆਂ ਗਈਆਂ ਅਗਾਂਹਵਧੂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਦੇ ਵਰਕਰਾਂ ਨੇ ਪੁਰਾਣੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਪ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਵਰਕਰਾਂ ਦੀ ਪੂਰੀ ਇੱਜ਼ਤ ਅਤੇ ਮਾਣ-ਸਨਮਾਨ ਦਾ ਧਿਆਨ ਰੱਖਿਆ ਜਾਵੇਗਾ ਅਤੇ ਹਲਕਾ ਚੱਬੇਵਾਲ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਉੱਥੇ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਾਬਕਾ ਅਕਾਲੀ ਦਲ ਦੇ ਵਰਕਰਾਂ ਨੇ ਕਿਹਾ ਕਿ ਡਾਕਟਰ ਰਾਜ ਕੁਮਾਰ ਵੱਲੋਂ ਹਲਕਾ ਚੱਬੇਵਾਲ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਕੀਤੀਆਂ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕੱਲੀ ਪਾਰਟੀ ਹੈ ਜੋ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰ ਰਹੀ ਹੈ, ਇਸ ਲਈ ਉਹ ਹੁਣ ਪੂਰੀ ਤਨਦਿਹੀ ਨਾਲ ਆਪ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨਗੇ।
Get all latest content delivered to your email a few times a month.