ਤਾਜਾ ਖਬਰਾਂ
ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਨੇ ਪੰਜਾਬ ਰਾਜ ਸਿਵਲ ਸੇਵਾਵਾਂ ਸੰਯੁਕਤ ਪ੍ਰਤੀਯੋਗੀ ਪ੍ਰੀਖਿਆ-2025 (PSCSCCE-2025) ਦੇ ਪ੍ਰੀਲਿਮਿਨਰੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ।
ਇਸ ਪ੍ਰੀਖਿਆ ਰਾਹੀਂ ਕੁੱਲ 331 ਅਸਾਮੀਆਂ ਭਰੀਆਂ ਜਾਣੀਆਂ ਹਨ। ਜਿਹੜੇ ਉਮੀਦਵਾਰ ਪ੍ਰੀਖਿਆ ਵਿੱਚ ਸ਼ਾਮਲ ਹੋਏ ਸਨ, ਉਹ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ https://ppsc.gov.in/usermanual.ashx?id=c13692 'ਤੇ ਆਪਣਾ ਨਤੀਜਾ ਦੇਖ ਸਕਦੇ ਹਨ।
ਰਜਿਸਟਰਡ ਉਮੀਦਵਾਰ: ਕੁੱਲ 85,192
ਪ੍ਰੀਖਿਆ ਵਿੱਚ ਸ਼ਾਮਲ ਹੋਏ: ਲਗਭਗ 33,000
ਮੁੱਖ ਪ੍ਰੀਖਿਆ ਬਾਰੇ ਜਾਣਕਾਰੀ:
ਪੀ.ਪੀ.ਐੱਸ.ਸੀ. ਦੇ ਚੇਅਰਮੈਨ, ਮੇਜਰ ਜਨਰਲ ਵਿਨਾਇਕ ਸੈਣੀ, SM, VSM ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਮੁੱਖ ਪ੍ਰੀਖਿਆ (Mains Examination) ਨੂੰ ਤਿਆਰੀ ਲਈ ਲੋੜੀਂਦਾ ਸਮਾਂ ਦੇਣ ਤੋਂ ਬਾਅਦ ਕਰਵਾਇਆ ਜਾਵੇਗਾ।
ਮੇਨਜ਼ ਪ੍ਰੀਖਿਆ ਅਸਥਾਈ ਤੌਰ 'ਤੇ ਅਗਲੇ ਸਾਲ ਮਾਰਚ ਦੇ ਅੰਤ ਵਿੱਚ ਜਾਂ ਅਪ੍ਰੈਲ ਦੇ ਮਹੀਨੇ ਵਿੱਚ ਕਰਵਾਈ ਜਾਵੇਗੀ। ਇਸ ਨਾਲ ਸਫਲ ਉਮੀਦਵਾਰਾਂ ਨੂੰ ਅਗਲੇ ਪੜਾਅ ਦੀ ਤਿਆਰੀ ਲਈ ਲਗਭਗ ਤਿੰਨ ਮਹੀਨੇ ਦਾ ਸਮਾਂ ਮਿਲ ਜਾਵੇਗਾ।
ਹੁਣ ਪ੍ਰੀਲਿਮਜ਼ ਵਿੱਚ ਸਫਲ ਹੋਏ ਉਮੀਦਵਾਰਾਂ ਦੀਆਂ ਨਜ਼ਰਾਂ ਮੇਨਜ਼ ਪ੍ਰੀਖਿਆ ਦੀ ਤਿਆਰੀ 'ਤੇ ਟਿਕੀਆਂ ਹੋਈਆਂ ਹਨ।
Get all latest content delivered to your email a few times a month.