ਤਾਜਾ ਖਬਰਾਂ
ਓਡੀਸ਼ਾ ਦੇ ਰਾਉਰਕੇਲਾ ਤੋਂ ਭੁਵਨੇਸ਼ਵਰ ਵੱਲ ਉਡਾਣ ਭਰਨ ਵਾਲਾ ਨੌਂ ਸੀਟਾਂ ਵਾਲਾ ਇੱਕ ਚਾਰਟਰਡ ਜਹਾਜ਼ ਸ਼ਨੀਵਾਰ ਦੁਪਹਿਰ ਹਾਦਸੇ ਦਾ ਸ਼ਿਕਾਰ ਹੋ ਗਿਆ। ਇੰਡੀਆ ਵਨ ਏਅਰ ਕੰਪਨੀ ਦੀ ਮਲਕੀਅਤ ਵਾਲਾ ਇਹ ਜਹਾਜ਼ ਰਾਉਰਕੇਲਾ ਹਵਾਈ ਅੱਡੇ ਤੋਂ ਟੇਕਆਫ਼ ਕਰਨ ਤੋਂ ਕੁਝ ਹੀ ਸਮੇਂ ਬਾਅਦ, ਲਗਭਗ 10 ਤੋਂ 17 ਕਿਲੋਮੀਟਰ ਦੀ ਦੂਰੀ ‘ਤੇ ਜ਼ਮੀਨ ‘ਤੇ ਕਰੈਸ਼ ਹੋ ਗਿਆ।
ਹਾਦਸੇ ਵਿੱਚ ਕਿਸੇ ਦੀ ਮੌਤ ਨਹੀਂ ਹੋਈ, ਪਰ ਜਹਾਜ਼ ਵਿੱਚ ਸਵਾਰ ਪਾਇਲਟ ਸਮੇਤ ਨੌਂ ਲੋਕ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ, ਪੁਲਿਸ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਬਚਾਅ ਕਰਮਚਾਰੀਆਂ ਵੱਲੋਂ ਤੇਜ਼ੀ ਨਾਲ ਰਾਹਤ ਕਾਰਵਾਈ ਚਲਾਉਂਦੇ ਹੋਏ ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਬਾਹਰ ਕੱਢਿਆ ਗਿਆ।
ਫਿਲਹਾਲ ਜਹਾਜ਼ ਹਾਦਸੇ ਦੇ ਕਾਰਨਾਂ ਬਾਰੇ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪ੍ਰਸ਼ਾਸਨ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਵਾਈ ਸੁਰੱਖਿਆ ਨਾਲ ਜੁੜੇ ਮਾਹਿਰਾਂ ਦੀ ਟੀਮ ਨੂੰ ਵੀ ਜਾਂਚ ਲਈ ਤਾਇਨਾਤ ਕੀਤਾ ਗਿਆ ਹੈ।
Get all latest content delivered to your email a few times a month.