ਤਾਜਾ ਖਬਰਾਂ
ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ਨੇ ਅਸ਼ਲੀਲ ਅਤੇ ਇਤਰਾਜ਼ਯੋਗ ਸਮੱਗਰੀ ਦੇ ਪ੍ਰਸਾਰ ਨੂੰ ਲੈ ਕੇ ਆਪਣੀ ਗਲਤੀ ਸਵੀਕਾਰ ਕਰ ਲਈ ਹੈ। ਸਰਕਾਰੀ ਸੂਤਰਾਂ ਅਨੁਸਾਰ, ਐਕਸ ਨੇ ਭਾਰਤ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਅੱਗੇ ਤੋਂ ਦੇਸ਼ ਦੇ ਕਾਨੂੰਨਾਂ ਅਤੇ ਨਿਯਮਾਂ ਅਨੁਸਾਰ ਹੀ ਕੰਮ ਕਰੇਗਾ।
ਇਸ ਭਰੋਸੇ ਦੇ ਨਾਲ ਹੀ, ਪਲੇਟਫਾਰਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਹੁਣ ਤੱਕ ਕਰੀਬ 3,500 ਇਤਰਾਜ਼ਯੋਗ ਕੰਟੈਂਟ ਹਟਾ ਦਿੱਤੇ ਹਨ ਅਤੇ 600 ਤੋਂ ਵੱਧ ਅਕਾਊਂਟ ਡਿਲੀਟ ਕਰ ਦਿੱਤੇ ਹਨ। ਸਰਕਾਰ ਨੂੰ ਇਹ ਵੀ ਦੱਸਿਆ ਗਿਆ ਹੈ ਕਿ ਭਵਿੱਖ ਵਿੱਚ ਐਕਸ 'ਤੇ ਕਿਸੇ ਵੀ ਤਰ੍ਹਾਂ ਦੀ ਅਸ਼ਲੀਲ ਅਤੇ ਇਤਰਾਜ਼ਯੋਗ ਸਮੱਗਰੀ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਮਾਮਲਾ ਆਈਟੀ ਮੰਤਰਾਲੇ ਅਤੇ ਐਕਸ ਦੇ ਅਧਿਕਾਰੀਆਂ ਵਿਚਕਾਰ ਹੋਈ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਉੱਠਿਆ। ਮਾਮਲੇ ਨੇ ਉਦੋਂ ਜ਼ੋਰ ਫੜਿਆ ਸੀ ਜਦੋਂ ਐਕਸ ਦੇ ਏਆਈ ਟੂਲ ‘ਗਰੋਕ’ (Grok) ਦੀ ਵਰਤੋਂ ਭਾਰਤੀ ਹਸਤੀਆਂ ਅਤੇ ਰਾਜਨੇਤਾਵਾਂ ਦੀਆਂ ‘ਡੀਪਫੇਕ’ ਅਤੇ ਅਸ਼ਲੀਲ ਤਸਵੀਰਾਂ ਬਣਾਉਣ ਲਈ ਕੀਤੀ ਜਾ ਰਹੀ ਸੀ।
ਸਰਕਾਰ ਨੇ ਇਸ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਸੀ। ਸਰਕਾਰ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਪਲੇਟਫਾਰਮ ਆਪਣੀਆਂ ਨੀਤੀਆਂ ਵਿੱਚ ਸੁਧਾਰ ਨਹੀਂ ਕਰਦਾ ਤਾਂ ਆਈਟੀ ਨਿਯਮਾਂ ਤਹਿਤ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ, ਸਰਕਾਰ ਨੇ ਇਹ ਵੀ ਕਿਹਾ ਸੀ ਕਿ ਐਕਸ ਦਾ ‘ਸੇਫ ਹਾਰਬਰ’ ਸੁਰੱਖਿਆ ਕਵਚ ਵਾਪਸ ਲਿਆ ਜਾ ਸਕਦਾ ਹੈ, ਜਿਸ ਤੋਂ ਬਾਅਦ ਕੰਪਨੀ ਕਾਨੂੰਨੀ ਤੌਰ 'ਤੇ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋ ਜਾਵੇਗੀ।
Get all latest content delivered to your email a few times a month.