ਤਾਜਾ ਖਬਰਾਂ
ਆਮ ਆਦਮੀ ਪਾਰਟੀ ਨੇ ਅਨੁਸ਼ਾਸਨ ਭੰਗ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਵੱਡੀ ਕਾਰਵਾਈ ਕੀਤੀ ਹੈ। ਲੌਂਗੋਵਾਲ ਨਗਰ ਕੌਂਸਲ ਦੀ ਪ੍ਰਧਾਨ ਪਰਵਿੰਦਰ ਕੌਰ ਬਰਾੜ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਮਲ ਬਰਾੜ ਅਤੇ ਕਰਮ ਸਿੰਘ ਬਰਾੜ ਨੂੰ ਵੀ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਾਹਰ ਕਰ ਦਿੱਤਾ ਗਿਆ ਹੈ।
ਪਾਰਟੀ ਨੇ ਸਪਸ਼ਟ ਕੀਤਾ ਹੈ ਕਿ ਅਨੁਸ਼ਾਸਨਹੀਨਤਾ ਅਤੇ ਪਾਰਟੀ ਨੀਤੀਆਂ ਦੇ ਖ਼ਿਲਾਫ਼ ਕੀਤੀਆਂ ਗਤੀਵਿਧੀਆਂ ਕਿਸੇ ਵੀ ਸਥਿਤੀ ਵਿੱਚ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ, ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀ ਕਾਰਵਾਈ ਜਾਰੀ ਰਹੇਗੀ।
Get all latest content delivered to your email a few times a month.