IMG-LOGO
ਹੋਮ ਪੰਜਾਬ: ਸੋਗ ਦੀ ਲਹਿਰ: ਅੰਮ੍ਰਿਤਸਰ ਤੋਂ ‘ਆਪ’ ਵਿਧਾਇਕ ਡਾ. ਅਜੇ ਗੁਪਤਾ...

ਸੋਗ ਦੀ ਲਹਿਰ: ਅੰਮ੍ਰਿਤਸਰ ਤੋਂ ‘ਆਪ’ ਵਿਧਾਇਕ ਡਾ. ਅਜੇ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਹੋਇਆ ਦੇਹਾਂਤ

Admin User - Jan 14, 2026 10:15 AM
IMG

ਅੰਮ੍ਰਿਤਸਰ ਸੈਂਟਰਲ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੇ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦਿਹਾਂਤ ਹੋ ਗਿਆ ਹੈ। ਰੇਣੂ ਗੁਪਤਾ ਨੇ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਰਾਤ ਕਰੀਬ 10:30 ਵਜੇ ਆਖਰੀ ਸਾਹ ਲਿਆ। ਜਾਣਕਾਰੀ ਅਨੁਸਾਰ ਰੇਣੂ ਗੁਪਤਾ ਲੀਵਰ ਅਤੇ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ।


ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਸਥਿਤ ਇੱਕ ਨਿੱਜੀ ਹਸਪਤਾਲ ਦੇ ਆਈ.ਸੀ.ਯੂ. (ICU) ਵਿੱਚ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਡਾਕਟਰਾਂ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।


ਰੇਣੂ ਗੁਪਤਾ ਆਪਣੇ ਪਿੱਛੇ ਹਰਿਆ-ਭਰਿਆ ਪਰਿਵਾਰ ਛੱਡ ਗਏ ਹਨ। ਉਨ੍ਹਾਂ ਦੇ ਦੋ ਪੁੱਤਰ ਅਤੇ ਇੱਕ ਧੀ ਹੈ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਇੱਕ ਪੁੱਤਰ ਅਤੇ ਧੀ ਵਿਆਹੇ ਹੋਏ ਹਨ, ਜਦੋਂ ਕਿ ਦੂਜਾ ਪੁੱਤਰ ਡਾ. ਸਾਰੰਸ਼ ਗੁਪਤਾ ਅਜੇ ਕੁਆਰੇ ਹਨ।


ਰੇਣੂ ਗੁਪਤਾ ਦੇ ਦਿਹਾਂਤ ਦੀ ਖ਼ਬਰ ਫੈਲਦਿਆਂ ਹੀ ਵਿਧਾਇਕ ਡਾ. ਅਜੇ ਗੁਪਤਾ ਦੇ ਪਰਿਵਾਰ ਅਤੇ ਸਮਰਥਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਵੱਡੀ ਗਿਣਤੀ ਵਿੱਚ ਸਿਆਸੀ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੂਰੇ ਸ਼ਹਿਰ ਵਿੱਚ ਸੋਗ ਦਾ ਮਾਹੌਲ ਹੈ ਅਤੇ ਲੋਕ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.