ਤਾਜਾ ਖਬਰਾਂ
ਉੱਤਰੀ ਭਾਰਤ ਵਿੱਚ ਪਹਾੜੀ ਹਵਾਵਾਂ ਅਤੇ ਸੰਘਣੀ ਧੁੰਦ ਨੇ ਜਨ-ਜੀਵਨ ਪੂਰੀ ਤਰ੍ਹਾਂ ਅਸਤ-ਵਿਅਸਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਵਿੱਚ ਸੀਤ ਲਹਿਰ ਦਾ ਪ੍ਰਕੋਪ ਲਗਾਤਾਰ ਜਾਰੀ ਹੈ, ਜਿਸ ਤੋਂ ਫਿਲਹਾਲ ਰਾਹਤ ਮਿਲਣ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ। ਮੰਗਲਵਾਰ ਨੂੰ ਨਵਾਂਸ਼ਹਿਰ ਸੂਬੇ ਦਾ ਸਭ ਤੋਂ ਠੰਢਾ ਇਲਾਕਾ ਰਿਹਾ, ਜਿੱਥੇ ਇਸ ਸੀਜ਼ਨ ਵਿੱਚ ਪਹਿਲੀ ਵਾਰ ਤਾਪਮਾਨ 0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਧੁੰਦ ਅਤੇ ਸੀਤ ਲਹਿਰ ਕਾਰਨ ‘ਆਰੇਂਜ ਅਲਰਟ’ ਮੌਸਮ ਵਿਭਾਗ ਨੇ ਬੁੱਧਵਾਰ (14 ਜਨਵਰੀ) ਲਈ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ‘ਆਰੇਂਜ ਅਲਰਟ’ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਅਗਲੇ 24 ਤੋਂ 48 ਘੰਟਿਆਂ ਦੌਰਾਨ ਬਹੁਤ ਸੰਘਣੀ ਧੁੰਦ ਅਤੇ ਗੰਭੀਰ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਖ਼ਰਾਬ ਮੌਸਮ ਦੇ ਬਾਵਜੂਦ ਅੱਜ ਤੋਂ ਸੂਬੇ ਭਰ ਦੇ ਸਕੂਲ ਦੁਬਾਰਾ ਖੁੱਲ੍ਹ ਰਹੇ ਹਨ, ਜਿਸ ਕਾਰਨ ਬੱਚਿਆਂ ਅਤੇ ਮਾਪਿਆਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਲੋੜ ਹੈ।
ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ: ਬਠਿੰਡਾ 1.6 ਡਿਗਰੀ, ਲੁਧਿਆਣਾ 2.6 ਡਿਗਰੀ, ਚੰਡੀਗੜ੍ਹ, 2.8 ਡਿਗਰੀ, ਪਟਿਆਲਾ, 3.0 ਡਿਗਰੀ, ਅੰਮ੍ਰਿਤਸਰ 4.0 ਡਿਗਰੀ |
ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀ ਸੰਭਾਵਨਾ ਮੌਸਮ ਮਾਹਰਾਂ ਅਨੁਸਾਰ 16 ਜਨਵਰੀ ਤੱਕ ਠੰਢ ਦਾ ਜ਼ੋਰ ਇਸੇ ਤਰ੍ਹਾਂ ਬਣਿਆ ਰਹੇਗਾ। ਇਸ ਤੋਂ ਬਾਅਦ 18 ਅਤੇ 19 ਜਨਵਰੀ ਨੂੰ ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ (Rain Alert) ਹੋਣ ਦੀ ਉਮੀਦ ਹੈ। ਮੀਂਹ ਪੈਣ ਨਾਲ ਹਾਲਾਂਕਿ ਧੁੰਦ ਤੋਂ ਰਾਹਤ ਮਿਲ ਸਕਦੀ ਹੈ, ਪਰ ਤਾਪਮਾਨ ਵਿੱਚ ਗਿਰਾਵਟ ਆਉਣ ਕਾਰਨ ਠੰਢ ਹੋਰ ਵਧਣ ਦਾ ਖਦਸ਼ਾ ਹੈ।
ਸਿਹਤ ਵਿਭਾਗ ਦੀ ਸਲਾਹ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਹੁਤ ਜ਼ਰੂਰੀ ਹੋਣ 'ਤੇ ਹੀ ਸਵੇਰੇ ਅਤੇ ਦੇਰ ਰਾਤ ਘਰੋਂ ਬਾਹਰ ਨਿਕਲਣ। ਵਾਹਨ ਚਾਲਕਾਂ ਨੂੰ ਧੁੰਦ ਕਾਰਨ ਘੱਟ ਰਫ਼ਤਾਰ 'ਤੇ ਗੱਡੀ ਚਲਾਉਣ ਅਤੇ ਫੌਗ ਲਾਈਟਾਂ ਦੀ ਵਰਤੋਂ ਕਰਨ ਦੀ ਹਦਾਇਤ ਦਿੱਤੀ ਗਈ ਹੈ। ਮਾਹਰਾਂ ਨੇ ਗਰਮ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਕਰਨ ਅਤੇ ਪੂਰੀ ਤਰ੍ਹਾਂ ਗਰਮ ਕੱਪੜੇ ਪਹਿਨ ਕੇ ਰਹਿਣ ਦੀ ਸਲਾਹ ਦਿੱਤੀ ਹੈ।
Get all latest content delivered to your email a few times a month.