ਤਾਜਾ ਖਬਰਾਂ
ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਬਣੀ ਵਿਸ਼ੇਸ਼ ਜਾਂਚ ਟੀਮ (SIT) ਅੱਜ ਇੱਕ ਅਹਿਮ ਕਾਰਵਾਈ ਕਰਨ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ SIT ਦੇ ਮੈਂਬਰ ਅੱਜ ਦੁਪਹਿਰ ਬਠਿੰਡਾ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨਗੇ।
ਮਰਿਆਦਾ ਦਾ ਰੱਖਿਆ ਜਾਵੇਗਾ ਵਿਸ਼ੇਸ਼ ਧਿਆਨ ਜਾਂਚ ਟੀਮ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਸਾਬਕਾ ਜਥੇਦਾਰ ਦੇ ਅਹੁਦੇ ਅਤੇ ਧਾਰਮਿਕ ਮਰਿਆਦਾ ਨੂੰ ਮੁੱਖ ਰੱਖਦਿਆਂ, SIT ਦੇ ਮੈਂਬਰ ਖੁਦ ਉਨ੍ਹਾਂ ਦੇ ਨਿਵਾਸ ਜਾਂ ਨਿਰਧਾਰਿਤ ਸਥਾਨ 'ਤੇ ਜਾ ਕੇ ਜਾਣਕਾਰੀ ਹਾਸਲ ਕਰਨਗੇ। ਦੱਸਣਯੋਗ ਹੈ ਕਿ ਜਦੋਂ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾ ਰਹੇ ਸਨ, ਉਸ ਸਮੇਂ ਈਸ਼ਵਰ ਸਿੰਘ ਵੱਲੋਂ ਇਸ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਕੀਤੀ ਗਈ ਸੀ।
ਅਹਿਮ ਖੁਲਾਸੇ ਹੋਣ ਦੀ ਉਮੀਦ ਸੂਤਰਾਂ ਮੁਤਾਬਕ, SIT ਇਸ ਮਾਮਲੇ ਦੀਆਂ ਕੜੀਆਂ ਜੋੜਨ ਲਈ ਗਿਆਨੀ ਹਰਪ੍ਰੀਤ ਸਿੰਘ ਤੋਂ ਪੁੱਛਗਿੱਛ ਕਰ ਸਕਦੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਇਸ ਮੁਲਾਕਾਤ ਦੌਰਾਨ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਕਈ ਅਜਿਹੇ ਤੱਥ ਸਾਹਮਣੇ ਆ ਸਕਦੇ ਹਨ ਜੋ ਹੁਣ ਤੱਕ ਪਰਦੇ ਪਿੱਛੇ ਸਨ। ਸਿੱਖ ਸੰਗਤਾਂ ਦੀਆਂ ਨਜ਼ਰਾਂ ਇਸ ਬੈਠਕ 'ਤੇ ਟਿਕੀਆਂ ਹੋਈਆਂ ਹਨ, ਕਿਉਂਕਿ ਇਹ ਮਾਮਲਾ ਲੰਬੇ ਸਮੇਂ ਤੋਂ ਪੰਥਕ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
Get all latest content delivered to your email a few times a month.