ਤਾਜਾ ਖਬਰਾਂ
ਹਲਕਾ ਨਿਹਾਲ ਸਿੰਘ ਵਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਬੋਡੇ ਦੇ ਰਵੀਇੰਦਰ ਸਿੰਘ ਦੀ ਅਗਵਾਈ ਹੇਠ 25 ਪਰਿਵਾਰਾਂ ਨੇ ਦੂਜੀਆਂ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਅਕਾਲੀ ਦਲ ਦਾ ਪੱਲਾ ਫੜ ਲਿਆ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਪਰਿਵਾਰਾਂ ਦਾ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
"ਮਾਂ ਪਾਰਟੀ" ਵਿੱਚ ਵਾਪਸੀ 'ਤੇ ਜਤਾਇਆ ਭਰੋਸਾ ਅਕਾਲੀ ਦਲ ਵਿੱਚ ਸ਼ਾਮਲ ਹੋਣ ਮੌਕੇ ਰਵੀਇੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੋਸ਼ ਲਾਇਆ ਕਿ ਦੂਜੀਆਂ ਪਾਰਟੀਆਂ ਵਿੱਚ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਸੀ ਅਤੇ ਵਰਕਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ, "ਅਸੀਂ ਆਪਣੀ 'ਮਾਂ ਪਾਰਟੀ' ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਕੇ ਮਾਣ ਮਹਿਸੂਸ ਕਰ ਰਹੇ ਹਾਂ। ਅਸੀਂ ਵਿਸ਼ਵਾਸ ਦਿਵਾਉਂਦੇ ਹਾਂ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਦਿਨ-ਰਾਤ ਮਿਹਨਤ ਕਰਾਂਗੇ।"
ਪਾਰਟੀ ਵੱਲੋਂ ਪੂਰਨ ਮਾਣ-ਸਤਿਕਾਰ ਦਾ ਵਾਅਦਾ ਇਸ ਮੌਕੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋਂ ਅਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਨੇ ਸ਼ਾਮਲ ਹੋਏ ਵਰਕਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਲੋਕਾਂ ਦਾ ਦੂਜੀਆਂ ਪਾਰਟੀਆਂ ਤੋਂ ਮੋਹ ਭੰਗ ਹੋ ਰਿਹਾ ਹੈ ਅਤੇ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਥਾਨਕ ਆਗੂ ਹਾਜ਼ਰ ਸਨ, ਜਿਨ੍ਹਾਂ ਨੇ ਇਨ੍ਹਾਂ ਪਰਿਵਾਰਾਂ ਦੀ ਸ਼ਮੂਲੀਅਤ ਨੂੰ ਹਲਕੇ ਵਿੱਚ ਪਾਰਟੀ ਦੀ ਚੜ੍ਹਤ ਦਾ ਸੰਕੇਤ ਦੱਸਿਆ।
Get all latest content delivered to your email a few times a month.