ਤਾਜਾ ਖਬਰਾਂ
ਪੰਜਾਬੀ ਸਿਆਸਤ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਨੇ ਵੱਡੇ ਸਿਆਸੀ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਪਾਰਟੀ ਨੇ ਦੱਸਿਆ ਕਿ 25 ਫਰਵਰੀ ਨੂੰ ਖਾਲਸਾ ਵਹੀਰ ਕੱਢਿਆ ਜਾਵੇਗਾ, ਜਿਸ ਨਾਲ ਪੰਥਕ ਸਦਭਾਵਨਾ ਅਤੇ ਜਨਤਾ ਦੇ ਹਿੱਤਾਂ ਲਈ ਸੰਦੇਸ਼ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ, 10 ਫਰਵਰੀ ਨੂੰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 'ਤੇ ਲਗਾਈ ਗਈ NSA ਦੇ ਵਿਰੋਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ।
ਪਾਰਟੀ ਆਗੂਆਂ ਨੇ ਇਹ ਵੀ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ 117 ਸੀਟਾਂ ਤੋਂ ਚੋਣ ਲੜੇਗਾ। ਇਸਦੇ ਨਾਲ, ਬਰਜਿੰਦਰ ਸਿੰਘ ਹੁਸੈਨਪੁਰ ਨੂੰ ਪਾਰਟੀ ਦੀ ਚੋਣ ਮੁਹਿੰਮ ਕਮੇਟੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਬਰਜਿੰਦਰ ਸਿੰਘ SGPC ਮੈਂਬਰ ਜਥੇਦਾਰ ਮਹਿੰਦਰ ਸਿੰਘ ਦੇ ਪੁੱਤਰ ਹਨ, ਜਿਸ ਨਾਲ ਪਾਰਟੀ ਨੂੰ ਪੰਥਕ ਹਲਕਿਆਂ ਵਿੱਚ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।
ਇਸ ਸਮਾਗਮ ਵਿੱਚ ਮਨਪ੍ਰੀਤ ਇਯਾਲੀ ਵੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ ਵਿੱਚ ਸਟੇਜ਼ ‘ਤੇ ਨਜ਼ਰ ਆਏ, ਜਦਕਿ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਝੂੰਦਾ ਵੀ ਹਾਜ਼ਰ ਰਹੇ। ਪਾਰਟੀ ਆਗੂਆਂ ਨੇ ਜ਼ੋਰ ਦਿੱਤਾ ਕਿ ਇਹ ਸਾਰੇ ਕਦਮ ਪੰਜਾਬ ਅਤੇ ਪੰਥਕ ਮੁੱਦਿਆਂ ਨੂੰ ਧਿਆਨ ਵਿੱਚ ਰੱਖ ਕੇ ਚੁੱਕੇ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Get all latest content delivered to your email a few times a month.