IMG-LOGO
ਹੋਮ ਪੰਜਾਬ: ਸਰਦੀਆਂ ਕਾਰਨ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ, ਮਾਸਟਰ ਕੇਡਰ...

ਸਰਦੀਆਂ ਕਾਰਨ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ, ਮਾਸਟਰ ਕੇਡਰ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਨੂੰ ਅਪੀਲ

Admin User - Jan 14, 2026 07:32 PM
IMG

ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਨੇ ਇੱਕ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਯੂਨੀਅਨ ਸਰਦੀਆਂ ਵਿੱਚ ਸਕੂਲਾਂ ਦੇ ਸਮੇਂ ਬਦਲਣ ਦੀ ਲੋੜ ਨੂੰ ਲੈ ਕੇ ਸਿੱਖਿਆ ਮੰਤਰੀ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕਰ ਰਹੀ ਹੈ।

ਬਿਆਨ ਵਿੱਚ ਦੱਸਿਆ ਗਿਆ ਕਿ ਵਿਭਾਗ ਵੱਲੋਂ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦੇ ਫੈਸਲੇ ਦਾ ਜਥੇਬੰਦੀ ਵੱਲੋਂ ਸਵਾਗਤ ਕੀਤਾ ਜਾਂਦਾ ਹੈ, ਕਿਉਂਕਿ ਅਗਲੇ ਮਹੀਨੇ ਤੋਂ ਬੋਰਡ ਦੀਆਂ ਸਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਵਾਲੀਆਂ ਹਨ ਅਤੇ ਇਸ ਲਈ ਵਿਦਿਆਰਥੀਆਂ ਦੀ ਸਮਰੱਥਾ ਅਨੁਸਾਰ ਰਿਵੀਜ਼ਨ ਕਰਨਾ ਜਰੂਰੀ ਹੈ।

ਪਰੰਤੂ ਮੌਸਮ ਵਿਭਾਗ ਦੇ ਅਨੁਸਾਰ ਸੂਬੇ ਵਿੱਚ ਤਾਪਮਾਨ ਘਟਣ ਅਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਦੂਰ-ਦੁਰਾਡੇ ਖੇਤਰਾਂ ਤੋਂ ਆਉਣ ਵਾਲੇ ਬੱਚਿਆਂ ਲਈ ਸਕੂਲ ਆਉਣਾ ਮੁਸ਼ਕਲ ਹੋ ਰਿਹਾ ਹੈ, ਜਿਸ ਨਾਲ ਬੱਚਿਆਂ ਦੀ ਹਾਜ਼ਰੀ ਘੱਟ ਰਹਿੰਦੀ ਹੈ। ਪਿਛਲੇ ਸਾਲਾਂ ਦੌਰਾਨ ਵੀ ਸਕੂਲਾਂ ਦਾ ਸਮਾਂ ਬਦਲਣ ਵਿੱਚ ਦੇਰੀ ਕਾਰਨ ਕਈ ਅਣਚਾਹੀਆਂ ਘਟਨਾਵਾਂ ਵਾਪਰੀਆਂ ਹਨ।

ਯੂਨੀਅਨ ਦੇ ਲੁਧਿਆਣਾ ਜ਼ਿਲ੍ਹਾ ਦੇ ਆਗੂਆਂ ਜਿਵੇਂ ਕਿ ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਪ੍ਰੈੱਸ ਸਕੱਤਰ ਮਨੋਜ ਕੁਮਾਰ, ਜ਼ਿਲ੍ਹਾ ਮਹਿਲਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਕੰਵਲਜੀਤ ਕੌਰ, ਜਸਵੀਰ ਕੌਰ, ਸੁਪਰਜੀਤ ਕੌਰ, ਮਨਜੀਤ ਕੌਰ, ਸ਼ੁਸ਼ਮਾ ਸ਼ਰਮਾ, ਰੁਪਿੰਦਰ ਕੌਰ, ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ ਖੰਨਾ, ਨਵੀਨ ਕਪਿਲਾ, ਹਰਵਿੰਦਰ ਸਿੰਘ ਪੁੜੈਣ, ਜਗਮੀਤ ਸਿੰਘ ਅਤੇ ਸਿਮਰਜੋਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.