ਤਾਜਾ ਖਬਰਾਂ
ਚੰਡੀਗੜ੍ਹ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਪਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਵੱਲੋਂ ਅੱਜ 15 ਜਨਵਰੀ ਨੂੰ ਸਤਿ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਕੱਤਰਿਤ ਵਿੱਚ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਗਿਆ ਹੈ। ਭਾਵੇਂ ਕੇਸਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲਾਂ 10:30 ਵਜੇ ਦਾ ਟਾਈਮ ਰੱਖਿਆ ਗਿਆ ਸੀ ਤੇ ਬਾਅਦ ਵਿੱਚ ਰਾਸ਼ਟਰਪਤੀ ਨੇ ਅੰਮ੍ਰਿਤਸਰ ਆਉਣਾ ਕਾਰਨ ਇਹ ਟਾਈਮ ਬਾਅਦ ਦੁਪਹਿਰ 4 ਵਜੇ ਕਰ ਦਿੱਤਾ ਗਿਆ ਸੀ।। ਜਦ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇਹ ਬੇਨਤੀ ਕਰ ਦਿੱਤੀ ਗਈ ਸੀ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਲਈ ਰਾਸ਼ਟਰਪਤੀ ਦੇ ਪ੍ਰੋਗਰਾਮ ਵਿੱਚ ਜਾਣਾ ਛੱਡ ਸਕਦੇ ਹਨ ਪਰ ਉਹ 10 ਵਜੇ ਤੋਂ ਹੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਜਾਣਗੇ। ਭਾਵੇਂ ਕਿ ਕੱਲ ਤੱਕ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਟਾਈਮ ਫਾਈਨਲ ਨਹੀਂ ਕੀਤਾ ਗਿਆ ਸੀ ਪਰ ਥੋੜੀ ਦੇਰ ਪਹਿਲਾਂ ਹੀ ਖਬਰ ਵਾਲੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਟਾਈਮ ਫਾਈਨਲ ਹੋ ਗਿਆ ਹੈ ਕਿ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਦਫਤਰ ਵਿਖੇ ਪੇਸ਼ ਹੋਣਗੇ ਹੁਣ ਇਹ ਦੇਖਣਾ ਹੋਵੇਗਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਟੀਵੀ ਚੈਨਲਾਂ ਨੂੰ ਮੌਕੇ ਤੇ ਲਾਈਵ ਲਈ ਬੁਲਾਉਂਦੇ ਹਨ ਜਾਂ ਨਹੀਂ ।
Get all latest content delivered to your email a few times a month.