ਤਾਜਾ ਖਬਰਾਂ
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (15 ਜਨਵਰੀ) ਅੰਮ੍ਰਿਤਸਰ ਸਥਿਤ ਸਿੱਖਾਂ ਦੇ ਸਭ ਤੋਂ ਉੱਚੇ ਅਸਥਾਨ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਇਸ ਲਈ ਦੁਪਹਿਰ 12 ਵਜੇ ਦਾ ਸਮਾਂ ਨਿਰਧਾਰਤ ਕੀਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਨੰਗੇ ਪੈਰੀਂ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਉੱਥੇ ਮੱਥਾ ਟੇਕਣ ਤੋਂ ਬਾਅਦ, ਉਹ ਇੱਕ ਕਾਲਾ ਬੈਗ ਲੈ ਕੇ ਅਕਾਲ ਤਖ਼ਤ ਸਕੱਤਰੇਤ ਵੱਲ ਚੱਲ ਪਏ। ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੀ ਸਕੱਤਰੇਤ ਵਿਖੇ ਪਹੁੰਚੇ ਗਏ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਪੱਸ਼ਟੀਕਰਨ ਮੰਗਣਗੇ।
Get all latest content delivered to your email a few times a month.