IMG-LOGO
ਹੋਮ ਪੰਜਾਬ: ਘੱਟ ਗਿਣਤੀ ਵਰਗ ਦੀਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਦੇ ਹੁਕਮ,...

ਘੱਟ ਗਿਣਤੀ ਵਰਗ ਦੀਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਦੇ ਹੁਕਮ, 15 ਦਿਨਾਂ 'ਚ ਨਿਪਟਾਰਾ ਨਾ ਹੋਣ ’ਤੇ ਸਖ਼ਤ ਐਕਸ਼ਨ

Admin User - Jan 15, 2026 06:05 PM
IMG

ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਵੱਲੋਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ਦੀ ਗੰਭੀਰਤਾ ਨਾਲ ਸਮੀਖਿਆ ਕਰਨਾ ਅਤੇ ਉਨ੍ਹਾਂ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਉਣਾ ਸੀ।

ਮੀਟਿੰਗ ਦੌਰਾਨ ਚੇਅਰਮੈਨ ਨੇ ਪੀੜਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਕਈ ਮਾਮਲਿਆਂ ਵਿੱਚ ਮੌਕੇ ’ਤੇ ਹੀ ਸੰਬੰਧਤ ਅਧਿਕਾਰੀਆਂ ਤੋਂ ਸਪਸ਼ਟੀਕਰਨ ਮੰਗਿਆ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਨਿਆਂ ਮਿਲਣਾ ਕਮਿਸ਼ਨ ਦੀ ਸਰਵੋਚ ਪ੍ਰਾਥਮਿਕਤਾ ਹੈ ਅਤੇ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਜਾਂ ਟਾਲਮਟੋਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜਤਿੰਦਰ ਮਸੀਹ ਗੌਰਵ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਸਾਰੀਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਅੰਦਰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਨੇ 15 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਮਿਆਦ ਵਿੱਚ ਸੰਤੋਸ਼ਜਨਕ ਕਾਰਵਾਈ ਨਹੀਂ ਹੋਈ ਤਾਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਪ੍ਰਸ਼ਾਸਨਿਕ ਕਦਮ ਚੁੱਕੇ ਜਾਣਗੇ।

ਚੇਅਰਮੈਨ ਨੇ ਕਿਹਾ ਕਿ ਕਮਿਸ਼ਨ ਵੱਲੋਂ ਮਾਮਲਿਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਪੀੜਤ ਨੂੰ ਇਨਸਾਫ਼ ਲਈ ਭਟਕਣਾ ਨਾ ਪਵੇ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਰੱਖਿਆ, ਉਨ੍ਹਾਂ ਦੀ ਸਮਾਜਿਕ ਤੇ ਧਾਰਮਿਕ ਆਜ਼ਾਦੀ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਮਿਸ਼ਨ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਿੱਧੇ ਸਰਕਾਰੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਂਦਾ ਰਹੇਗਾ ਅਤੇ ਇਸ ਸਬੰਧੀ ਮੌਕੇ ’ਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.