ਤਾਜਾ ਖਬਰਾਂ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੰਮ੍ਰਿਤਸਰ ਵਿੱਚ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਿਰਕਤ ਕਰਕੇ ਸਮਾਗਮ ਦੀ ਰੌਣਕ ਵਧਾਈ। ਇਸ ਮੌਕੇ ਉਨ੍ਹਾਂ ਨੇ ਡਿਗਰੀ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਮਜ਼ਬੂਤ ਭਵਿੱਖ ਨੌਜਵਾਨਾਂ ਦੇ ਹੱਥਾਂ ਵਿੱਚ ਹੈ।
ਰਾਸ਼ਟਰਪਤੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੇ ਨੌਜਵਾਨ, ਜੋ ਵਿਗਿਆਨਕ ਦ੍ਰਿਸ਼ਟੀਕੋਣ ਨਾਲ ਸੋਚਦੇ ਹਨ, ਆਪਣੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹਨ ਅਤੇ ਸਮਾਜ ਦੀ ਨਿਸ਼ਕਾਮ ਸੇਵਾ ਕਰਦੇ ਹਨ, ਉਹੀ ਭਾਰਤ ਨੂੰ ਅੱਗੇ ਲੈ ਕੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਸੰਸਥਾਵਾਂ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ ਕਿ ਉਹ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਗਿਆਨ ਹੀ ਨਾ ਦੇਣ, ਸਗੋਂ ਉਨ੍ਹਾਂ ਵਿੱਚ ਨੈਤਿਕ ਮੁੱਲ, ਸਮਾਜਿਕ ਜ਼ਿੰਮੇਵਾਰੀ ਅਤੇ ਸੇਵਾ ਭਾਵਨਾ ਵੀ ਵਿਕਸਿਤ ਕਰਨ।
ਰਾਸ਼ਟਰਪਤੀ ਮੁਰਮੂ ਨੇ ਵਿਦਿਆਰਥੀਆਂ ਨੂੰ ਦੇਸ਼ ਅਤੇ ਸਮਾਜ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਸਿੱਖਿਆ ਦਾ ਅਸਲੀ ਮਕਸਦ ਮਨੁੱਖ ਨੂੰ ਜਾਗਰੂਕ, ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ।
Get all latest content delivered to your email a few times a month.