ਤਾਜਾ ਖਬਰਾਂ
ਪੰਜਾਬ ਵਿਧਾਨ ਸਭਾ ਪ੍ਰੈੱਸ ਗੈਲਰੀ ਕਮੇਟੀ ਦੀਆਂ ਸਾਲਾਨਾ ਚੋਣਾਂ ਅੱਜ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈਆਂ। ਇਨ੍ਹਾਂ ਚੋਣਾਂ ਵਿੱਚ Senior Journalist Parminder Singh Jattpuri ਨੇ ਸ਼ਾਨਦਾਰ ਜਿੱਤ ਦਰਜ ਕਰਦਿਆਂ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਹੈ, ਜਦਕਿ ਦੀਪਕ ਸ਼ਰਮਾ ਮੀਤ ਪ੍ਰਧਾਨ ਅਤੇ ਨਵੀਨ ਸੇਠੀ ਜਨਰਲ ਸਕੱਤਰ ਚੁਣੇ ਗਏ ਹਨ।
ਚੋਣ ਨਤੀਜਿਆਂ ਦਾ ਵੇਰਵਾ
ਚੋਣ ਪ੍ਰਕਿਰਿਆ ਦੌਰਾਨ ਕੁੱਲ 24 ਮੈਂਬਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਵੱਖ-ਵੱਖ ਅਹੁਦਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ:
ਪ੍ਰਧਾਨ: ਪਰਮਿੰਦਰ ਸਿੰਘ ਜੱਟਪੁਰੀ ਨੂੰ 15 ਵੋਟਾਂ ਮਿਲੀਆਂ, ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਨਪਿੰਦਰ ਬਰਾੜ ਨੂੰ 9 ਵੋਟਾਂ ਨਾਲ ਸੰਤੁਸ਼ਟ ਹੋਣਾ ਪਿਆ।
ਮੀਤ ਪ੍ਰਧਾਨ (ਵਾਈਸ ਪ੍ਰੈਜ਼ੀਡੈਂਟ): ਦੀਪਕ ਸ਼ਰਮਾ ਨੇ 16 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਦੇ ਮੁਕਾਬਲੇ ਰੋਹਿਤ ਬੰਸਲ ਪੱਕਾ ਨੂੰ ਸਿਰਫ਼ 7 ਵੋਟਾਂ ਮਿਲੀਆਂ।
ਜਨਰਲ ਸਕੱਤਰ: ਨਵੀਨ ਸੇਠੀ ਨੂੰ 16 ਵੋਟਾਂ ਪਈਆਂ, ਜਦਕਿ ਵਿਰੋਧੀ ਉਮੀਦਵਾਰ ਗੁਰਉਪਦੇਸ਼ ਭੁੱਲਰ ਨੂੰ 7 ਵੋਟਾਂ ਮਿਲੀਆਂ।
ਪੱਤਰਕਾਰ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ
ਨਵੀਂ ਚੁਣੀ ਗਈ ਕਮੇਟੀ ਨੂੰ ਪੱਤਰਕਾਰ ਜਗਤ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਚੁਣੇ ਗਏ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਹੈ ਕਿ ਉਹ ਵਿਧਾਨ ਸਭਾ ਦੀ ਕਵਰੇਜ ਦੌਰਾਨ ਪੱਤਰਕਾਰਾਂ ਨੂੰ ਆਉਂਦੀਆਂ ਮੁਸ਼ਕਲਾਂ ਦੇ ਹੱਲ ਲਈ ਅਤੇ ਪ੍ਰੈੱਸ ਗੈਲਰੀ ਦੀ ਮਰਿਆਦਾ ਨੂੰ ਬਹਾਲ ਰੱਖਣ ਲਈ ਹਮੇਸ਼ਾ ਤਤਪਰ ਰਹਿਣਗੇ।
Get all latest content delivered to your email a few times a month.