ਤਾਜਾ ਖਬਰਾਂ
ਚੰਡੀਗੜ੍ਹ, 17 ਜਨਵਰੀ-
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇੱਕ ਵਾਰ ਫਿਰ ਸੂਬੇ ਵਿੱਚੋਂ ਗੈਂਗਸਟਰਵਾਦ ਨੂੰ ਖ਼ਤਮ ਕਰਨ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਪਣੇ ਦ੍ਰਿੜ ਇਰਾਦੇ ਨੂੰ ਦੁਹਰਾਇਆ ਹੈ।
ਇੱਕ ਨਿਰਣਾਇਕ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਅੱਜ ਇੱਕ ਮੁਕਾਬਲੇ ਦੌਰਾਨ ਪ੍ਰਸਿੱਧ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਮਾਰ ਮੁਕਾਇਆ। ਇਹ ਕਾਰਵਾਈ ਸਰਕਾਰ ਦੀ ਸਪੱਸ਼ਟ ਨੀਤੀ ਨੂੰ ਦਰਸਾਉਂਦੀ ਹੈ ਕਿ ਕਿਸੇ ਵੀ ਕੀਮਤ 'ਤੇ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਪੰਜਾਬ ਵਿੱਚ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਚੀਮਾ ਨੇ ਕਿਹਾ ਕਿ ਇਹ ਕਾਰਵਾਈ ਅਪਰਾਧਿਕ ਅਨਸਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ‘ਆਪ’ ਸਰਕਾਰ ਦੀ ਅਪਰਾਧ ਅਤੇ ਗੈਂਗਸਟਰ ਕਲਚਰ ਵਿਰੁੱਧ ਜਿਰੋ ਟਾਲਰੈਂਸ ਦੀ ਨੀਤੀ ਹੈ। ਉਨ੍ਹਾਂ ਕਿਹਾ ਕਿ ਸਾਲਾਂ ਤੱਕ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਅਤੇ ਸੁਰੱਖਿਆ ਹੇਠ ਗੈਂਗਸਟਰ ਵਧਦੇ-ਫੁੱਲਦੇ ਰਹੇ, ਪਰ ਹੁਣ ਉਹ ਦਿਨ ਖ਼ਤਮ ਹੋ ਗਏ ਹਨ।
ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਗੈਂਗਸਟਰਾਂ ਲਈ ਕੋਈ ਥਾਂ ਨਹੀਂ ਹੈ। ਅਸੀਂ ਪਿਛਲੀਆਂ ਸਰਕਾਰਾਂ ਵੱਲੋਂ ਛੱਡੀ ਗਈ ਉਸ ਗੰਦਗੀ ਨੂੰ ਸਾਫ਼ ਕਰਨ ਲਈ ਦ੍ਰਿੜ ਹਾਂ ਜਿਨ੍ਹਾਂ ਨੇ ਅਪਰਾਧੀਆਂ ਨੂੰ ਪਨਾਹ ਦਿੱਤੀ ਸੀ। ਗੈਂਗਸਟਰਾਂ ਨੂੰ ਮਿਲਣ ਵਾਲੀ ਸਿਆਸੀ ਸਰਪ੍ਰਸਤੀ ਹੁਣ ਖ਼ਤਮ ਹੋ ਚੁੱਕੀ ਹੈ। ਅੱਜ ਦੇ ਪੰਜਾਬ ਵਿੱਚ ਸਿਰਫ਼ ਕਾਨੂੰਨ ਦਾ ਰਾਜ ਚੱਲੇਗਾ।
ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਸਰਕਾਰ ਪੁਲਿਸ ਫੋਰਸ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਜਨਤਕ ਸੁਰੱਖਿਆ ਬਣਾਈ ਰੱਖਣ ਲਈ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣਾ ਜਾਰੀ ਰੱਖੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਇਹ ਸਪੱਸ਼ਟ ਕੀਤਾ ਹੈ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ ਅਤੇ ਸਰਕਾਰ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕਰੇਗੀ।
Get all latest content delivered to your email a few times a month.