ਤਾਜਾ ਖਬਰਾਂ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਸੁਰੱਖਿਆ ਹਾਲਾਤ ਇੱਕ ਵਾਰ ਫਿਰ ਤਣਾਅਪੂਰਨ ਹੋ ਗਏ ਹਨ। ਸਿੰਘਪੁਰਾ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਭਿਆਨਕ ਮੁਕਾਬਲਾ ਸ਼ੁਰੂ ਹੋ ਗਿਆ ਹੈ। ਇਹ ਝੜਪ ਉਸ ਸਮੇਂ ਵਾਪਰੀ, ਜਦੋਂ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਛੁਪੇ ਹੋਏ ਅੱਤਵਾਦੀਆਂ ਨੇ ਅਚਾਨਕ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾ ਦਿੱਤੀਆਂ।
ਭਰੋਸੇਯੋਗ ਖੁਫੀਆ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਫੌਜ, ਜੰਮੂ-ਕਸ਼ਮੀਰ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਸਾਂਝੇ ਤੌਰ ’ਤੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਕੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜਿਵੇਂ ਹੀ ਸੁਰੱਖਿਆ ਬਲ ਅੱਤਵਾਦੀਆਂ ਦੇ ਸੰਭਾਵਿਤ ਠਿਕਾਣੇ ਦੇ ਨੇੜੇ ਪਹੁੰਚੇ, ਉੱਥੋਂ ਗੋਲੀਬਾਰੀ ਹੋਈ, ਜਿਸ ਤੋਂ ਬਾਅਦ ਮੁਕਾਬਲਾ ਭੜਕ ਉਠਿਆ।
ਸੂਤਰਾਂ ਅਨੁਸਾਰ, ਇਲਾਕੇ ਵਿੱਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ, ਜੋ ਜੈਸ਼-ਏ-ਮੁਹੰਮਦ ਨਾਲ ਸਬੰਧਿਤ ਦੱਸੇ ਜਾ ਰਹੇ ਹਨ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ ਤਾਂ ਜੋ ਅੱਤਵਾਦੀ ਕਿਸੇ ਵੀ ਹਾਲਤ ਵਿੱਚ ਭੱਜ ਨਾ ਸਕਣ। ਖ਼ਬਰ ਲਿਖੇ ਜਾਣ ਤੱਕ ਦੋਵਾਂ ਪਾਸਿਆਂ ਵੱਲੋਂ ਰੁਕ-ਰੁਕ ਕੇ ਗੋਲੀਬਾਰੀ ਜਾਰੀ ਸੀ ਅਤੇ ਆਪ੍ਰੇਸ਼ਨ ਜਾਰੀ ਹੈ।
Get all latest content delivered to your email a few times a month.