ਤਾਜਾ ਖਬਰਾਂ
ਗੁਰਦਾਸਪੁਰ : ਗੁਰਦਾਸਪੁਰ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਸੰਚਾਲਕ ਨੂੰ 5 ਆਧੁਨਿਕ ਪਿਸਤੌਲ (.30 ਕੈਲ PX5 ਅਤੇ 7 ਮੈਗਜ਼ੀਨ ) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਗ੍ਰਿਫ਼ਤਾਰ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਸਨ।ਗੁਰਦਾਸਪੁਰ ਦੇ ਥਾਣਾ ਘੁੰਮਣ ਕਲਾਂ ਵਿਖੇ ਅਸਲਾ ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
Get all latest content delivered to your email a few times a month.