ਤਾਜਾ ਖਬਰਾਂ
ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੋਡੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਜੁੜੇ 32 ਪਰਿਵਾਰਾਂ ਨੇ ਅੱਜ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਕੇ ਪਾਰਟੀ ਪ੍ਰਤੀ ਆਪਣਾ ਭਰੋਸਾ ਜਤਾਇਆ। ਪਿੰਡ ਬੋਡੇ ਤੋਂ ਸਰਦਾਰ ਸੁਖਮੰਦਰ ਸਿੰਘ ਦੀ ਅਗਵਾਈ ਹੇਠ ਇਹ ਸਾਰੇ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ ਹੋਏ।
ਇਸ ਮੌਕੇ ਸੁਖਮੰਦਰ ਸਿੰਘ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹੜਾਂ ਦੌਰਾਨ ਲੋਕਾਂ ਦੀ ਕੀਤੀ ਮਦਦ ਅਤੇ ਕਿਸਾਨਾਂ ਲਈ ਚਲਾਈਆਂ ਗਈਆਂ ਭਲਾਈ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਉਹ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਜੁੜੇ ਹਨ।
ਸ਼ਮੂਲੀਅਤ ਸਮਾਰੋਹ ਦੌਰਾਨ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ, ਹਲਕਾ ਇੰਚਾਰਜ ਰਾਜਵਿੰਦਰ ਧਰਮਕੋਟ ਦਿਹਾਤੀ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭਗੇਰੀਆ ਵੱਲੋਂ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ਵਿੱਚ ਸਵਾਗਤ ਕੀਤਾ ਗਿਆ। ਆਗੂਆਂ ਨੇ ਭਰੋਸਾ ਦਿਵਾਇਆ ਕਿ ਅਕਾਲੀ ਦਲ ਵਿੱਚ ਸ਼ਾਮਿਲ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਅਤੇ ਬਣਦਾ ਹੱਕ ਦਿੱਤਾ ਜਾਵੇਗਾ।
ਇਸ ਮੌਕੇ ਸਰਕਲ ਪ੍ਰਧਾਨ ਬਸੰਤ ਸਿੰਘ ਦੌਧਰ, ਅਜੀਤਪਾਲ ਸਿੰਘ ਰਣੀਆ ਅਤੇ ਵਿੱਕੀ ਧਾਲੀਵਾਲ ਵੀ ਹਾਜ਼ਰ ਰਹੇ ਅਤੇ ਸਾਰੇ ਨਵੇਂ ਪਰਿਵਾਰਾਂ ਨੂੰ ਪਾਰਟੀ ਨਾਲ ਮਜ਼ਬੂਤੀ ਨਾਲ ਜੁੜ ਕੇ ਕੰਮ ਕਰਨ ਦੀ ਅਪੀਲ ਕੀਤੀ।
Get all latest content delivered to your email a few times a month.