ਤਾਜਾ ਖਬਰਾਂ
ਬਠਿੰਡਾ ਦੀ ਚੰਦਸਰ ਬਸਤੀ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਕਰੀਬ 50 ਕੱਟੜ ਕਾਂਗਰਸੀ ਪਰਿਵਾਰਾਂ ਨੇ ਇਕਜੁੱਟ ਹੋ ਕੇ ਸ਼੍ਰੋਮਣੀ ਅਕਾਲੀ ਦਲ ਦਾ ਦਾਮਨ ਥਾਮ ਲਿਆ। ਇਹ ਸਾਰੇ ਪਰਿਵਾਰ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ। ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਐਮਸੀ ਰਾਜੂ ਮਾਨ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੀ ਵੀ ਖਾਸ ਤੌਰ ‘ਤੇ ਸ਼ਲਾਘਾ ਕੀਤੀ ਗਈ, ਜਿਨ੍ਹਾਂ ਦੇ ਯਤਨਾਂ ਨਾਲ ਇਹ ਸਿਆਸੀ ਤਬਦੀਲੀ ਸੰਭਵ ਹੋ ਸਕੀ।
ਅਕਾਲੀ ਦਲ ਦੇ ਦਫ਼ਤਰ ਵਿੱਚ ਆਯੋਜਿਤ ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਪਰਿਵਾਰਾਂ ਅਤੇ ਨੌਜਵਾਨਾਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੇ ਦਹਾਕੇ ਦੀ ਕਾਰਗੁਜ਼ਾਰੀ ਅਤੇ ਵਿਕਾਸ-ਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਬਠਿੰਡਾ ਸਮੇਤ ਪੰਜਾਬ ਭਰ ਵਿੱਚ ਕਰਵਾਏ ਗਏ ਵਿਕਾਸ ਕਾਰਜ ਅੱਜ ਵੀ ਲੋਕਾਂ ਲਈ ਮਿਸਾਲ ਹਨ, ਜੋ ਹੋਰ ਕਿਸੇ ਵੀ ਪਾਰਟੀ ਵੱਲੋਂ ਨਹੀਂ ਕੀਤੇ ਗਏ।
ਇਸ ਮੌਕੇ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ 10 ਸਾਲਾਂ ਦੇ ਕੰਮ, ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਪ੍ਰਭਾਵਸ਼ਾਲੀ ਲੀਡਰਸ਼ਿਪ ਤੋਂ ਪ੍ਰਭਾਵਿਤ ਹੋ ਕੇ ਇਹ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਦੱਸਿਆ ਕਿ ਕਾਂਗਰਸ ਛੱਡਣ ਵਾਲਿਆਂ ਵਿੱਚ ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ, ਅਮਨ ਕੁਮਾਰ, ਆਸ਼ੀਸ਼, ਸਟੀਫਨ, ਕੁਲਦੀਪ ਸਿੰਘ, ਬਲਕਰਨ ਸਿੰਘ, ਬਲਵਿੰਦਰ ਸਿੰਘ, ਮੋਹਨ ਸਿੰਘ, ਕਾਕਾ ਸਿੰਘ, ਅਨਮੋਲ ਸਿੰਘ, ਸਾਹਿਲ ਸਿੰਘ, ਵਿੱਕੀ ਸਹੋਤਾ, ਬਿੱਟੂ ਸਿੰਘ, ਸੋਮਾ ਸਿੰਘ, ਸੁਖਪ੍ਰੀਤ ਸਿੰਘ, ਸੰਜੂ ਸਿੰਘ, ਸੈਮੀ ਸਿੰਘ ਸਮੇਤ ਹੋਰ ਕਈ ਨਾਮ ਸ਼ਾਮਲ ਹਨ।
ਬਬਲੀ ਢਿੱਲੋਂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਲੋਕ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਗੇ। ਇਸ ਮੌਕੇ ਕੁਲਦੀਪ ਸਿੰਘ ਨੰਬਰਦਾਰ, ਮੋਹਨਜੀਤ ਸਿੰਘ ਪੁਰੀ, ਰਾਜੂ ਮਾਨ, ਗੁਰਪ੍ਰੀਤ ਸੰਧੂ, ਰਵਿੰਦਰ ਸਿੰਘ ਚੀਮਾ, ਹਰਤਾਰ ਸਿੰਘ, ਕਰਮਜੋਗ ਸਿੰਘ ਮਾਨ, ਬਲਵਿੰਦਰ ਸਿੰਘ ਬੱਲੀ, ਜਗਜੀਤ ਸਿੰਘ ਭੁੱਲਰ, ਮਨਿੰਦਰ ਸਿੰਘ ਸੋਢੀ ਅਤੇ ਪ੍ਰਿੰਸੀਪਲ ਜਸਵਿੰਦਰ ਸਿੰਘ ਵੀ ਹਾਜ਼ਰ ਰਹੇ।
Get all latest content delivered to your email a few times a month.