ਤਾਜਾ ਖਬਰਾਂ
ਸਾਲ 2019 ਬੈਚ ਦੇ ਆਈਏਐਸ ਅਧਿਕਾਰੀ ਸ੍ਰੀ ਹਰਪ੍ਰੀਤ ਸਿੰਘ ਨੇ ਅੱਜ ਸਰਕਾਰੀ ਤੌਰ ’ਤੇ ਬਰਨਾਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਨੇ ਸ੍ਰੀ ਟੀ. ਬੈਨਿਥ ਦੀ ਜਗ੍ਹਾ ਇਹ ਜ਼ਿੰਮੇਵਾਰੀ ਸੰਭਾਲੀ ਹੈ, ਜਿਨ੍ਹਾਂ ਦੀ ਬਦਲੀ ਕਰਕੇ ਉਨ੍ਹਾਂ ਨੂੰ ਵਧੀਕ ਸਕੱਤਰ ਮਾਲ ਅਤੇ ਪੁਨਰਵਾਸ ਵਿਭਾਗ ਵਿੱਚ ਨਿਯੁਕਤ ਕੀਤਾ ਗਿਆ ਹੈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਪਹੁੰਚਣ ’ਤੇ ਨਵੇਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੂੰ ਬਰਨਾਲਾ ਪੁਲਿਸ ਦੀ ਟੁਕੜੀ ਵੱਲੋਂ ‘ਗਾਰਡ ਆਫ਼ ਆਨਰ’ ਦੇ ਕੇ ਸਨਮਾਨਤ ਸਲਾਮੀ ਦਿੱਤੀ ਗਈ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਲੋਕ-ਪੱਖੀ ਅਤੇ ਵਿਕਾਸਕਾਰੀ ਕੰਮਾਂ ਨੂੰ ਪਾਰਦਰਸ਼ੀ ਢੰਗ ਨਾਲ ਅਤੇ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ।
ਸ੍ਰੀ ਹਰਪ੍ਰੀਤ ਸਿੰਘ ਦੀ ਸ਼ੈੱਖਣਿਕ ਯੋਗਤਾ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਥਾਪਰ ਯੂਨੀਵਰਸਿਟੀ ਤੋਂ ਬੀ.ਈ. ਦੀ ਡਿਗਰੀ ਪ੍ਰਾਪਤ ਕੀਤੀ ਹੈ ਅਤੇ ਇਸ ਤੋਂ ਇਲਾਵਾ ਐਮ.ਏ. ਅਤੇ ਐਲ.ਐਲ.ਐਮ. ਦੀ ਪੜ੍ਹਾਈ ਵੀ ਕੀਤੀ ਹੋਈ ਹੈ।
ਅਹੁਦਾ ਸੰਭਾਲਣ ਦੇ ਇਸ ਮਹੱਤਵਪੂਰਨ ਮੌਕੇ ’ਤੇ ਉਨ੍ਹਾਂ ਦੀ ਸੁਪਤਨੀ ਡਾ. ਹਰਨੂਰ ਕੌਰ ਢਿੱਲੋਂ (ਪੀ.ਸੀ.ਐੱਸ.), ਉਨ੍ਹਾਂ ਦਾ ਪੁੱਤਰ ਅਤੇ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਰਹੇ। ਇਸ ਦੌਰਾਨ ਏਡੀਸੀ ਅਮਿਤ ਬੈਂਬੀ, ਉੱਪ ਮੰਡਲ ਮਜਿਸਟ੍ਰੇਟ ਤਪਾ ਆਯੁਸ਼ ਗੋਇਲ, ਉੱਪ ਮੰਡਲ ਮਜਿਸਟ੍ਰੇਟ ਬਰਨਾਲਾ ਡਾ. ਅਜੀਤ ਪਾਲ ਸਿੰਘ, ਉੱਪ ਮੰਡਲ ਮਜਿਸਟ੍ਰੇਟ ਮਹਿਲ ਕਲਾਂ ਬੇਅੰਤ ਸਿੰਘ ਅਤੇ ਐੱਸ.ਪੀ. ਵੱਲੋਂ ਨਵੇਂ ਡਿਪਟੀ ਕਮਿਸ਼ਨਰ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
Get all latest content delivered to your email a few times a month.