ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਅੱਜ ਤੋਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਵੱਡੇ ਪੱਧਰ 'ਤੇ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਵੱਖ-ਵੱਖ ਹਲਕਿਆਂ ਵਿੱਚ ਖ਼ੁਦ ਘਰ-ਘਰ ਜਾ ਕੇ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਕਰਵਾਉਣਗੇ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਤੀ ਜਾਗਰੂਕ ਕਰਨਗੇ।
ਸੁਨਾਮ ਤੋਂ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਤੱਕ ਮੰਤਰੀ ਸੰਭਾਲਣਗੇ ਕਮਾਨ
ਇਸ ਸਿਹਤ ਕ੍ਰਾਂਤੀ ਦੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਰਕਾਰ ਨੇ ਪੂਰੀ ਤਿਆਰੀ ਕਰ ਲਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਸੁਨਾਮ ਹਲਕੇ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਕਰਨਗੇ ਅਤੇ ਲੋਕਾਂ ਦੇ ਹੈਲਥ ਕਾਰਡ ਬਣਵਾਉਣਗੇ। ਇਸੇ ਤਰ੍ਹਾਂ, ਸ੍ਰੀ ਅਨੰਦਪੁਰ ਸਾਹਿਬ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਸ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ।
ਸਰਹੱਦੀ ਹਲਕਾ ਭੋਆ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਸਾਹਨੇਵਾਲ ਵਿੱਚ ਮੰਤਰੀ ਹਰਦੀਪ ਸਿੰਘ ਮੁੰਡੀਆਂ ਮੋਰਚਾ ਸੰਭਾਲਣਗੇ। ਉਹ ਖ਼ੁਦ ਲੋਕਾਂ ਦੇ ਦਰਵਾਜ਼ਿਆਂ 'ਤੇ ਜਾ ਕੇ ਉਨ੍ਹਾਂ ਨੂੰ ਇਸ ਸਕੀਮ ਦੇ ਫਾਇਦਿਆਂ ਬਾਰੇ ਦੱਸਣਗੇ ਅਤੇ ਮੌਕੇ 'ਤੇ ਹੀ ਰਜਿਸਟ੍ਰੇਸ਼ਨ ਯਕੀਨੀ ਬਣਾਉਣਗੇ।
Get all latest content delivered to your email a few times a month.