ਤਾਜਾ ਖਬਰਾਂ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇੱਕ ਸ਼ਿਕਾਇਤ ਮਾਮਲੇ ਵਿੱਚ ਸਖ਼ਤ ਰੁਖ ਅਪਣਾਉਂਦੇ ਹੋਏ SDM ਸਚਿਨ ਪਾਠਕ ਨੂੰ ਤਲਬ ਕੀਤਾ ਹੈ। ਕਮਿਸ਼ਨ ਦੇ ਚੇਅਰਮੈਨ ਸ. ਜਸਬੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਚੂਹੜਵਾਲੀ, ਜ਼ਿਲ੍ਹਾ ਜਲੰਧਰ ਦੇ ਵਸਨੀਕ ਸੰਤ ਇੰਦਰ ਦਾਸ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਸੁਣਵਾਈ ਕਮਿਸ਼ਨ ਦੇ ਸਾਹਮਣੇ ਜਾਰੀ ਹੈ।
ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਮਿਸ਼ਨ ਨੇ SDM ਨੰਗਲ ਸ੍ਰੀ ਸਚਿਨ ਪਾਠਕ ਨੂੰ 03 ਫ਼ਰਵਰੀ 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ, ਤਾਂ ਜੋ ਮਾਮਲੇ ਨਾਲ ਸੰਬੰਧਿਤ ਤੱਥਾਂ ਦੀ ਪੂਰੀ ਜਾਂਚ ਕੀਤੀ ਜਾ ਸਕੇ। ਕਮਿਸ਼ਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਅਨੁਸੂਚਿਤ ਜਾਤੀਆਂ ਨਾਲ ਜੁੜੇ ਮਸਲਿਆਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Get all latest content delivered to your email a few times a month.