ਤਾਜਾ ਖਬਰਾਂ
ਸ੍ਰੀ ਅਨੰਦਪੁਰ ਸਾਹਿਬ, 29 ਜਨਵਰੀ ( ਚੋਵੇਸ਼ ਲਟਾਵਾ )- ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੀ ਵੇਟ ਲਿਫਟਿੰਗ ਖਿਡਾਰਨ ਰਵਨਦੀਪ ਕੌਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲ਼ਾ ਦੀ ਪ੍ਰਤੀਨਿਧਤਾ ਕਰਦਿਆਂ ਆਲ ਇੰਡੀਆ ਇੰਟਰਵਰਸਟੀ ਮਹਿਲਾ ਵੇਟ ਲਿਫਟਿੰਗ ਚੈਂਪੀਅਨਸ਼ਿਪ ਜੋ ਕਿ 26 ਜਨਵਰੀ ਤੋਂ 30 ਜਨਵਰੀ 2026 ਤੱਕ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਚੱਲ ਰਹੀ ਹੈ ਵਿਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 69 ਕਿਲੋਗ੍ਰਾਮ ਵੇਟ ਕੈਟਾਗਰੀ ਵਿੱਚ ਕੁੱਲ 181 ਕਿਲੋ ਭਾਰ ਚੁੱਕ ਕੇ ਕਾਂਸੇ ਦਾ ਤਗਮਾ ਜਿੱਤ ਕੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਨਾਂ ਪੂਰੇ ਦੇਸ਼ ਵਿੱਚ ਰੌਸ਼ਨ ਕੀਤਾ ਹੈ l ਇਸ ਮੁਕਾਬਲੇ ਵਿੱਚ ਕਾਲਜ ਦੀਆਂ ਦੋ ਹੋਰ ਖਿਡਾਰਨਾ ਮਨਪ੍ਰੀਤ ਕੌਰ ਅਤੇ ਨਰੇੰਦਰ ਕੌਰ ਵੀ ਭਾਗ ਲੈ ਰਹੀਆਂ ਹਨ, ਇਹਨਾਂ ਖਿਡਾਰਨਾਂ ਵੱਲੋ ਵੀ ਵਧੀਆ ਖੇਡ ਪ੍ਰਦਰਸ਼ਨ ਦੀ ਉਮੀਦ ਕੀਤੀ ਜਾ ਰਹੀ ਹੈ।
ਇਸ ਸ਼ਾਨਦਾਰ ਪ੍ਰਾਪਤੀ ‘ਤੇ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਇਸ ਮੌਕੇ ਪ੍ਰੋ. ਅਸ਼ੋਕ ਕੁਮਾਰ (ਮੁੱਖੀ, ਸਰੀਰਕ ਸਿੱਖਿਆ ਵਿਭਾਗ) ਅਤੇ ਪ੍ਰੋ. ਜਗਵੰਤ ਸਿੰਘ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕਰਦਿਆਂ ਖਿਡਾਰੀਆਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਹੋਰ ਮਿਹਨਤ ਕਰਨ ਦੀ ਪ੍ਰੇਰਣਾ ਦਿੱਤੀ।
Get all latest content delivered to your email a few times a month.