ਤਾਜਾ ਖਬਰਾਂ
ਸ੍ਰੀ ਅਨੰਦਪੁਰ ਸਾਹਿਬ 29 ਜਨਵਰੀ ( ਚੋਵੇਸ਼ ਲੁਟਾਵਾ ) -
ਬੀਤੇ ਕੁਝ ਦਿਨਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਿੱਚ ਸਤਲੁਜ ਦਰਿਆ ਦੇ ਕੰਢੇ ਨਜਾਇਜ਼ ਮਾਈਨਿੰਗ ਦੀਆਂ ਸ਼ਿਕਾਇਤਾਂ ਗੁਪਤ ਸੂਚਨਾ ਦੇ ਆਧਾਰ ਤੇ ਮਿਲ ਰਹੀਆਂ ਸਨ ਜਿਸ ਦੇ ਖਿਲਾਫ ਅੱਜ ਕਾਨੂੰਨੀ ਕਾਰਵਾਈ ਕਰਦਿਆਂ ਥਾਣਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਮਾਈਨਿੰਗ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ ਅਤੇ ਚਾਰ ਪੋਕਲੈਨ ਮਸ਼ੀਨਾਂ ਬਰਾਮਦ ਕੀਤੀਆਂ ਹਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲਾ ਰੋਪੜ ਦੇ ਐਸਐਸਪੀ ਮਨਿੰਦਰ ਸਿੰਘ ਵੱਲੋਂ ਥਾਣਾ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੇ ਕਰਦੇ ਹੋਏ ਕੀਤਾ ਉਹਨਾਂ ਕਿਹਾ ਕਿ ਸ੍ਰੀ ਨੰਦਪੁਰ ਸਾਹਿਬ ਪੁਲਿਸ ਨੂੰ ਚਾਰ ਪੋਕ ਲੈਣ ਮਸ਼ੀਨਾਂ ਦੇ ਨਾਮ ਲੂਮ ਚਾਲਕ ਮਾਲਕਾਂ ਨਾਮ ਲੂਮ ਜਮੀਨ ਮਾਲਕਾਂ ਨਾਮ ਲੂਮ ਟਿੱਪਰ ਚਾਲਕਾਂ ਮਾਲਕਾਂ ਦੇ ਦਰਜ ਰਜਿਸਟਰਡ ਕੀਤਾ ਗਿਆ ਹੈ ਇਸ ਤੋਂ ਇਲਾਵਾ ਥਾਣਾ ਨੂਰਪੁਰ ਬੇਦੀ ਵੱਲੋਂ ਵੀ ਮਾਈਨਿੰਗ ਵਿਭਾਗ ਦੀ ਟੀਮ ਨਾਲ ਨਜਾਇਜ਼ ਮਾਈਨਿੰਗ ਤਹਿਤ ਕਾਰਵਾਈ ਕਰਦੇ ਹੋਏ ਪਿੰਡ ਐਲਗਰਾ ਕਰੈਸ਼ਰ ਜੋਨ ਵਿੱਚ ਸਵਾਨ ਦੀ ਵਿੱਚ ਨਜਾਇਜ਼ ਮਾਈਨਿੰਗ ਕਰਦੇ ਇੱਕ ਮਸ਼ੀਨ ਨੂੰ ਕਾਬੂ ਕਰਕੇ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲਿੱਤਾ ਹੈ। ਇਸ ਮੌਕੇ ਐਸਐਸਪੀ ਮਨਿੰਦਰ ਸਿੰਘ ਤੋਂ ਇਲਾਵਾ ਐਸਪੀ ਗੁਰਦੀਪ ਸਿੰਘ ਗੋਸਲ ਡੀਐਸਪੀ ਜਸ਼ਨਦੀਪ ਸਿੰਘ ਮਾਣ ਡੀਐਸਪੀ ਹਰਕੀਰਤ ਸਿੰਘ ਐਸਐਚਓ ਦਾਨਿਸ਼ਵੀਰ ਸਿੰਘ ਐਸਐਚਓ ਸਿਮਰਨ ਦੀਪ ਸਿੰਘ ਆਦਿ ਹਾਜ਼ਰ ਸਨ
Get all latest content delivered to your email a few times a month.