ਤਾਜਾ ਖਬਰਾਂ
ਨੋਇਡਾ ਇੰਟਰਨੈਸ਼ਨਲ ਏਅਰਪੋਰਟ ਦੇ ਸੰਚਾਲਨ ਤੋਂ ਪਹਿਲਾਂ ਪ੍ਰਸ਼ਾਸਨ ਨੇ ਹਵਾਬਾਜ਼ੀ ਸੁਰੱਖਿਆ ਨੂੰ ਲੈ ਕੇ ਬੇਹੱਦ ਸਖ਼ਤ ਕਦਮ ਚੁੱਕੇ ਹਨ। ਹਵਾਈ ਸੁਰੱਖਿਆ ਦੇ ਮੱਦੇਨਜ਼ਰ, ਏਅਰਪੋਰਟ ਦੇ 10 ਕਿਲੋਮੀਟਰ ਦੇ ਘੇਰੇ ਵਿੱਚ ਮੀਟ ਦੀਆਂ ਦੁਕਾਨਾਂ, ਪਸ਼ੂਆਂ ਦੇ ਕਤਲ, ਕੂੜਾ-ਕਰਕਟ ਅਤੇ ਖੁੱਲ੍ਹੇ ਵਿੱਚ ਰਹਿੰਦ-ਖੂੰਹਦ ਸੁੱਟਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਨੋਇਡਾ ਇੰਟਰਨੈਸ਼ਨਲ ਏਅਰਪੋਰਟ ਦੇ ਆਸ-ਪਾਸ ਲਾਗੂ ਹੋਣ ਵਾਲੇ ਇਨ੍ਹਾਂ ਨਿਯਮਾਂ ਦਾ ਉਦੇਸ਼ ਪੰਛੀਆਂ ਦੇ ਜਹਾਜ਼ਾਂ ਨਾਲ ਟਕਰਾਉਣ (ਬਡ ਹਿੱਟ) ਦੀਆਂ ਘਟਨਾਵਾਂ ਨੂੰ ਰੋਕਣਾ ਹੈ, ਜੋ ਉਡਾਣ ਦੌਰਾਨ ਜਹਾਜ਼ ਅਤੇ ਯਾਤਰੀਆਂ ਦੀ ਸੁਰੱਖਿਆ ਲਈ ਗੰਭੀਰ ਖਤਰਾ ਬਣ ਸਕਦੀਆਂ ਹਨ।
ਸੂਤਰਾਂ ਅਨੁਸਾਰ, ਭਾਰਤੀ ਹਵਾਈ ਜਹਾਜ਼ ਐਕਟ (Indian Aircraft Act) ਤਹਿਤ ਤਿਆਰ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ 'ਤੇ 1 ਕਰੋੜ ਰੁਪਏ ਤੱਕ ਦਾ ਜੁਰਮਾਨਾ ਅਤੇ 3 ਸਾਲ ਤੱਕ ਦੀ ਕੈਦ ਦੀ ਵਿਵਸਥਾ ਕੀਤੀ ਜਾ ਸਕਦੀ ਹੈ। ਪ੍ਰਸ਼ਾਸਨ ਨੇ ਇਸ ਪਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਜ਼ਿੰਮੇਵਾਰੀ ਨਗਰ ਪਾਲਿਕਾ ਅਤੇ ਸਬੰਧਤ ਅਥਾਰਟੀਆਂ ਨੂੰ ਸੌਂਪੀ ਹੈ।
ਦੱਸਿਆ ਜਾ ਰਿਹਾ ਹੈ ਕਿ ਕਈ ਇਲਾਕਿਆਂ ਵਿੱਚ ਪਸ਼ੂਆਂ ਨੂੰ ਵੱਢਣ ਤੋਂ ਬਾਅਦ ਉਨ੍ਹਾਂ ਦੀ ਰਹਿੰਦ-ਖੂੰਹਦ ਖੁੱਲ੍ਹੇ ਵਿੱਚ ਸੁੱਟ ਦਿੱਤੀ ਜਾਂਦੀ ਹੈ। ਅਜਿਹੇ ਵਿੱਚ ਮੀਟ ਅਤੇ ਕੂੜੇ ਵੱਲ ਆਕਰਸ਼ਿਤ ਹੋਣ ਵਾਲੇ ਪੰਛੀ ਏਅਰਪੋਰਟ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਸਕਦੇ ਹਨ। ਇਹੀ ਪੰਛੀ ਟੇਕ-ਆਫ ਅਤੇ ਲੈਂਡਿੰਗ ਵੇਲੇ ਜਹਾਜ਼ਾਂ ਲਈ ਜਾਨਲੇਵਾ ਸਾਬਤ ਹੋ ਸਕਦੇ ਹਨ।
ਪ੍ਰਸ਼ਾਸਨ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਇਹੀ ਹੋਵੇਗੀ ਕਿ ਖੁੱਲ੍ਹੇ ਵਿੱਚ ਮੀਟ ਦੀ ਰਹਿੰਦ-ਖੂੰਹਦ ਸੁੱਟਣ ਅਤੇ ਨਾਜਾਇਜ਼ ਮੀਟ ਦੀਆਂ ਦੁਕਾਨਾਂ 'ਤੇ ਸਖ਼ਤੀ ਨਾਲ ਰੋਕ ਲਗਾਈ ਜਾਵੇ। ਇਸ ਦੇ ਲਈ ਨਿਯਮਤ ਨਿਗਰਾਨੀ, ਅਚਨਚੇਤ ਨਿਰੀਖਣ ਅਤੇ ਸਖ਼ਤ ਕਾਰਵਾਈ ਦੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਏਅਰਪੋਰਟ ਦੇ ਸ਼ੁਰੂ ਹੋਣ ਤੋਂ ਪਹਿਲਾਂ ਇਨ੍ਹਾਂ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੇ ਹਵਾਈ ਹਾਦਸੇ ਦੇ ਖਦਸ਼ੇ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ।
Get all latest content delivered to your email a few times a month.