IMG-LOGO
ਹੋਮ ਪੰਜਾਬ: ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ...

ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

Admin User - Jan 31, 2026 06:43 PM
IMG

ਚੰਡੀਗੜ੍ਹ, 31 ਜਨਵਰੀ:

ਵਡੋਦਰਾ ਦੀ ਪਾਰੁਲ ਯੂਨੀਵਰਸਿਟੀ ਤੋਂ ਬੀ.ਐਸ.ਸੀ. ਐਗਰੀਕਲਚਰ (ਆਨਰਜ਼), ਐਮ.ਐਸ.ਸੀ. ਐਗਰੀਕਲਚਰ ਅਤੇ ਬੀ.ਐਸ.ਸੀ. (ਫੂਡ ਟੈਕ) ਦੇ ਵਿਦਿਆਰਥੀਆਂ ਦੀ ਇੱਕ ਟੀਮ ਨੇ ਪੰਜਾਬ ਦੇ ਖੇਤੀਬਾੜੀ ਸੈਕਟਰ ਅਤੇ ਖਾਸ ਕਰਕੇ ਪੰਜਾਬ ਰਾਜ ਖੇਤੀਬਾੜੀ ਨੀਤੀ, 2023 ਬਾਰੇ ਜਾਣਕਾਰੀ ਲੈਣ ਲਈ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਦੌਰਾ ਕੀਤਾ।


ਇਸ ਟੀਮ ਦੀ ਅਗਵਾਈ ਕੋਆਰਡੀਨੇਟਰ ਸ੍ਰੀ ਐਲੇਕਸ ਰਾਜ, ਸ੍ਰੀ ਆਰਵ ਜੈਨ ਅਤੇ ਸ੍ਰੀਮਤੀ ਨਮਹਿਕ ਧਬਾਲੀਆ ਕਰ ਰਹੇ ਸਨ ਅਤੇ ਉਨ੍ਹਾਂ ਦੇ ਨਾਲ ਪਾਰੁਲ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਵਿਕਰਮ ਪਰਮਾਰ ਵੀ ਸਨ। ਪ੍ਰਬੰਧਕੀ ਅਧਿਕਾਰੀ-ਕਮ-ਸਕੱਤਰ ਡਾ. ਰਣਜੋਧ ਸਿੰਘ ਬੈਂਸ ਅਤੇ ਸੀਆਰਆਈਡੀਡੀ ਦੇ ਸੇਵਾਮੁਕਤ ਪ੍ਰੋਫੈਸਰ ਡਾ. ਸੁਖਵਿੰਦਰ ਸਿੰਘ ਨੇ ਵੀ ਵਿਚਾਰ-ਚਰਚਾ ਵਿੱਚ ਹਿੱਸਾ ਲਿਆ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।


ਇਸ ਵਿਚਾਰ-ਚਰਚਾ ਦੌਰਾਨ ਵਿਦਿਆਰਥੀਆਂ ਨੇ ਚੇਅਰਮੈਨ ਅਤੇ ਅਧਿਕਾਰੀਆਂ ਨਾਲ ਪੰਜਾਬ ਦੀ ਖੇਤੀਬਾੜੀ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ 'ਤੇ ਗੱਲਬਾਤ ਕੀਤੀ। ਇਸ ਮੌਕੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ), ਕਿਸਾਨੀ ਕਰਜ਼ਾ, ਕਿਸਾਨ ਵੱਲੋਂ ਖੁਦਕੁਸ਼ੀਆਂ, ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਅਤੇ ਸੂਬੇ ਵਿੱਚ ਖੇਤੀਬਾੜੀ ਦੇ ਭਵਿੱਖ ਬਾਰੇ ਸਵਾਲ-ਜਵਾਬ ਕੀਤੇ ਗਏ। ਪ੍ਰੋ. ਡਾ. ਸੁਖਪਾਲ ਸਿੰਘ ਨੇ ਖੇਤੀਬਾੜੀ ਅਰਥਸ਼ਾਸਤਰ ਅਤੇ ਨੀਤੀ ਵਿੱਚ ਆਪਣੇ ਲੰਬੇ ਤਜ਼ਰਬੇ ਰਾਹੀਂ ਸਵਾਲਾਂ ਦੇ ਸਪਸ਼ਟ ਜਵਾਬ ਦਿੱਤੇ।


ਪ੍ਰੋ. ਡਾ. ਸੁਖਪਾਲ ਸਿੰਘ ਨੇ ਸਹਿਕਾਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਨੂੰ ਵਧੇਰੇ ਵਿਹਾਰਕ ਬਣਾਉਣ ਲਈ ਕਿਸਾਨਾਂ ਦੀ ਕਰਜ਼ੇ ਅਤੇ ਬਾਜ਼ਾਰਾਂ ਤੱਕ ਬਿਹਤਰ ਪਹੁੰਚ ਦੀ ਮਹੱਤਤਾ 'ਤੇ ਚਾਨਣਾ ਪਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਕੁਝ ਫਸਲਾਂ 'ਤੇ ਬਹੁਤ ਜ਼ਿਆਦਾ ਨਿਰਭਰਤਾ ਕਾਰਨ ਆਰਥਿਕ ਅਤੇ ਵਾਤਾਵਰਣ ਨਾਲ ਸਬੰਧਤ ਮੁਸ਼ਕਲਾਂ ਪੈਦਾ ਹੁੰਦੀਆਂ ਹਨ। ਉਨ੍ਹਾਂ ਸੰਤੁਲਿਤ ਅਤੇ ਸਥਾਈ ਖੇਤੀ ਉਪਾਵਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।


ਉਨ੍ਹਾਂ ਨੇ ਵਿਦਿਆਰਥੀਆਂ ਨਾਲ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਵਿੱਚ ਰੁਜ਼ਗਾਰ ਦੇ ਮੌਕਿਆਂ ਬਾਰੇ ਗੱਲਬਾਤ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਵਿੱਖ ਵਿੱਚ ਭੋਜਨ ਪਦਾਰਥਾਂ ਨਾਲ ਸਬੰਧਤ ਖੇਤਰ ਸਭ ਤੋਂ ਅਹਿਮ ਹੋਵੇਗਾ।


ਇਸ ਵਿਚਾਰ ਚਰਚਾ ਦੌਰਾਨ ਵਿਦਿਆਰਥੀਆਂ ਨੂੰ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਆਪਣੇ ਸ਼ੰਕਿਆਂ ਨੂੰ ਦੂਰ ਕਰਨ ਦਾ ਮੌਕਾ ਮਿਲਿਆ। ਦੌਰਾ ਕਰਨ ਆਏ ਵਿਦਿਆਰਥੀਆਂ ਨੇ ਇਸ ਖੁੱਲ੍ਹੀ ਚਰਚਾ ਦੀ ਸ਼ਲਾਘਾ ਕੀਤੀ ਅਤੇ ਇਸ ਸੈਸ਼ਨ ਰਾਹੀਂ ਕਲਾਸਰੂਮ ਸਿੱਖਿਆ ਤੋਂ ਪਰੇ ਪੰਜਾਬ ਵਿੱਚ ਖੇਤੀਬਾੜੀ ਨਾਲ ਸਬੰਧਤ ਅਸਲ ਚੁਣੌਤੀਆਂ ਨੂੰ ਸਮਝਣ ਵਿੱਚ ਮਦਦ ਮਿਲੀ।


ਸੈਸ਼ਨ ਦੇ ਅੰਤ ਵਿੱਚ ਡਾ. ਰਣਜੋਧ ਸਿੰਘ ਬੈਂਸ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪ੍ਰੋ. ਡਾ. ਸੁਖਪਾਲ ਸਿੰਘ, ਡਾ. ਸੁਖਵਿੰਦਰ ਸਿੰਘ, ਸ੍ਰੀ ਐਲੇਕਸ ਰਾਜ, ਸ੍ਰੀ ਆਰਵ ਜੈਨ ਅਤੇ ਸ੍ਰੀਮਤੀ ਨਮਹਿਕ ਧਬਾਲੀਆ, ਡਾ. ਵਿਕਰਮ ਪਰਮਾਰ ਸਮੇਤ ਕਮਿਸ਼ਨ ਦੇ ਖੋਜ ਅਧਿਕਾਰੀ ਅਤੇ ਖੋਜ ਸਹਾਇਕਾਂ ਦਾ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਅਤੇ ਅਰਥਪੂਰਨ ਵਿਚਾਰ-ਚਰਚਾ ਲਈ ਧੰਨਵਾਦ ਕੀਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.