ਤਾਜਾ ਖਬਰਾਂ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇੱਕ ਸ਼ਿਕਾਇਤ ਦੀ ਜਾਂਚ ਦੌਰਾਨ ਕਾਰਵਾਈ ਕਰਦਿਆਂ ਸੋਹਾਣਾ ਦੇ ਡੀਐਸਪੀ ਨੂੰ ਤਲਬ ਕੀਤਾ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਲਜਿੰਦਰ ਸਿੰਘ ਸੋਨੀ, ਪੁੱਤਰ ਮਾਧੋ ਰਾਮ, ਵਾਸੀ ਪਿੰਡ ਸੋਹਾਣਾ, ਤਹਿਸੀਲ ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਕਮਿਸ਼ਨ ਵੱਲੋਂ ਨਿਯਮਤ ਸੁਣਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ ਕਮਿਸ਼ਨ ਨੇ ਸ੍ਰੀ ਹਰਸਿਮਰਨ ਸਿੰਘ ਬੱਲ, ਡੀਐਸਪੀ ਸੋਹਾਣਾ ਨੂੰ 03 ਫਰਵਰੀ 2026 ਨੂੰ ਕਮਿਸ਼ਨ ਅੱਗੇ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਹਨ। ਕਮਿਸ਼ਨ ਵੱਲੋਂ ਮਾਮਲੇ ਦੀ ਪੂਰੀ ਜਾਂਚ ਕਰਕੇ ਨਿਆਂਸੰਗਤ ਫੈਸਲਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
Get all latest content delivered to your email a few times a month.