IMG-LOGO
ਹੋਮ ਪੰਜਾਬ: ਗੁਰਦਾਸਪੁਰ ਨੇੜੇ ਹਾਈਵੇ ‘ਤੇ ਕਹਿਰ: ਤੇਜ਼ ਰਫ਼ਤਾਰ ਕਾਰ ਦੀ ਮੋਟਰਸਾਈਕਲ...

ਗੁਰਦਾਸਪੁਰ ਨੇੜੇ ਹਾਈਵੇ ‘ਤੇ ਕਹਿਰ: ਤੇਜ਼ ਰਫ਼ਤਾਰ ਕਾਰ ਦੀ ਮੋਟਰਸਾਈਕਲ ਨਾਲ ਟੱਕਰ, ਦੋ ਨੌਜਵਾਨ ਗੰਭੀਰ ਜ਼ਖ਼ਮੀ

Admin User - Feb 03, 2026 09:34 PM
IMG

ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਇਲਾਕੇ ਅਧੀਨ ਪਿੰਡ ਫੱਜੂਪੁਰ (ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ) ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਤੇਜ਼ ਗਤੀ ਨਾਲ ਆ ਰਹੀ ਇੱਕ ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਪਲਟ ਗਈ, ਜਦਕਿ ਮੋਟਰਸਾਈਕਲ ਪੂਰੀ ਤਰ੍ਹਾਂ ਤਬਾਹ ਹੋ ਗਈ।

ਇਸ ਹਾਦਸੇ ਵਿੱਚ ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜੋ ਗੁਰਦਾਸਪੁਰ ਤੋਂ ਧਾਰੀਵਾਲ ਵੱਲ ਜਾ ਰਹੇ ਸਨ। ਹਾਦਸੇ ਤੋਂ ਤੁਰੰਤ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਚਸ਼ਮਦੀਦਾਂ ਮੁਤਾਬਕ, ਉਸ ਨੇ ਕਿਸੇ ਜਾਣਕਾਰ ਨੂੰ ਫ਼ੋਨ ਕਰਕੇ ਬੁਲਾਇਆ ਅਤੇ ਉਸ ਦੀ ਗੱਡੀ ਵਿੱਚ ਬੈਠ ਕੇ ਭੱਜ ਨਿਕਲਿਆ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਸੜਕ ਸੁਰੱਖਿਆ ਫੋਰਸ (SSF) ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਉੱਧਰ, ਥਾਣਾ ਧਾਰੀਵਾਲ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਫ਼ਰਾਰ ਕਾਰ ਚਾਲਕ ਦੀ ਭਾਲ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.