ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਰੜ ਵਿਧਾਨ ਸਭਾ ਹਲਕੇ ਲਈ ਰਵਿੰਦਰ ਸਿੰਘ ਖੇੜਾ ਨੂੰ ਅਧਿਕਾਰਕ ਤੌਰ ‘ਤੇ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਕੀਤੇ ਗਏ ਇਸ ਫ਼ੈਸਲੇ ਨੂੰ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਵਿੰਦਰ ਸਿੰਘ ਖੇੜਾ ਦੀ ਤਜਰਬੇਕਾਰ ਅਗਵਾਈ ਨਾਲ ਖਰੜ ਹਲਕੇ ਵਿੱਚ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਰਫ਼ਤਾਰ ਮਿਲੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਨਵੇਂ ਇੰਚਾਰਜ ਦੇ ਨਾਲ ਮਿਲ ਕੇ ਜਮੀਨੀ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ।
ਰਵਿੰਦਰ ਸਿੰਘ ਖੇੜਾ ਨੇ ਉਨ੍ਹਾਂ ‘ਤੇ ਜਤਾਏ ਭਰੋਸੇ ਲਈ ਪਾਰਟੀ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਖਰੜ ਹਲਕੇ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ।
https://www.facebook.com/100063790009250/posts/1513217390814580/?rdid=ENlZAI2z7Di705XE#
Get all latest content delivered to your email a few times a month.