IMG-LOGO
ਹੋਮ ਪੰਜਾਬ: ਵੱਡੀ ਖਬਰ:- ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 15 ਜ਼ਿਲ੍ਹਾ...

ਵੱਡੀ ਖਬਰ:- ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 15 ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ

Admin User - Feb 04, 2026 07:28 PM
IMG

ਚੰਡੀਗੜ੍ਹ /ਅੰਮ੍ਰਿਤਸਰ 4 ਜਨਵਰੀ :-ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਅੱਜ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ 15 ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ ਦਾ ਵੱਡਾ ਫੈਸਲਾ ਲਿਆ। ਇਹ ਐਲਾਨ ਪਾਰਟੀ ਦੇ ਮੁੱਖ ਸੇਵਾਦਾਰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਹੇਠ ਕੀਤਾ ਗਿਆ। ਜਿੰਨ੍ਹਾਂ ਵਿੱਚ ਭਾਈ ਅਮਨਦੀਪ ਸਿੰਘ ਡੱਡੂਆਣਾ ( ਅੰਮ੍ਰਿਤਸਰ ਸ਼ਹਿਰੀ ), ਭਾਈ ਜਸਕਰਨ ਸਿੰਘ ਰਿਆੜ ( ਅੰਮ੍ਰਿਤਸਰ ਦਿਹਾਤੀ ), ਭਾਈ ਪ੍ਰਭਜੋਤ ਸਿੰਘ ਰਾਹੋਂ ( ਨਵਾਂ ਸ਼ਹਿਰ, ਸ਼ਹੀਦ ਭਗਤ ਸਿੰਘ ਨਗਰ ), ਭਾਈ ਚਮਕੌਰ ਸਿੰਘ ਬਰਾੜ ( ਬਠਿੰਡਾ ), ਭਾਈ ਲਖਬੀਰ ਸਿੰਘ ਕੋਟਲਾ ( ਫ਼ਤਹਿਗੜ੍ਹ ਸਾਹਿਬ ), ਭਾਈ ਦਲੇਰ ਸਿੰਘ ਡੋਡ ( ਫਰੀਦਕੋਟ ), ਭਾਈ ਅਵਤਾਰ ਸਿੰਘ ਸੇਖੋਂ ( ਹੁਸ਼ਿਆਰਪੁਰ ), ਭਾਈ ਮਹਿੰਦਰ ਸਿੰਘ ਬਾਜਵਾ ( ਜਲੰਧਰ ), ਭਾਈ ਕੁਲਵਿੰਦਰ ਸਿੰਘ ( ਮਾਨਸਾ ), ਭਾਈ ਨਿਰਵੈਰ ਸਿੰਘ ਖ਼ਾਲਸਾ ( ਮੋਗਾ ), ਐਡਵੋਕੇਟ ਗੁਰਵਿੰਦਰ ਸਿੰਘ ( ਬਰਨਾਲਾ ), ਭਾਈ ਜਸਵਿੰਦਰ ਸਿੰਘ ਡਰੌਲੀ ( ਪਟਿਆਲਾ ), ਭਾਈ ਅਵਤਾਰ ਸਿੰਘ ਕਾਹਨਗੜ੍ਹ ( ਸੰਗਰੂਰ ), ਭਾਈ ਬਲਜਿੰਦਰ ਸਿੰਘ ਲਸੋਈ ( ਮਲੇਰਕੋਟਲਾ ) ਅਤੇ ਭਾਈ ਪ੍ਰਤਾਪ ਸਿੰਘ ਨੂੰ ( ਫਾਜ਼ਿਲਕਾ ) ਦੇ ਜ਼ਿਲ੍ਹਾ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ। ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਦਫ਼ਤਰ ਸਕੱਤਰ ਭਾਈ ਪ੍ਰਗਟ ਸਿੰਘ ਮੀਆਂਵਿੰਡ ਨੇ, ਪ੍ਰੈਸ ਸਕੱਤਰ ਭਾਈ ਸ਼ਮਸ਼ੇਰ ਸਿੰਘ ਪੱਧਰੀ ਵੱਲੋਂ ਜਾਰੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਨਿਯੁਕਤੀਆਂ ਪਾਰਟੀ ਦੀ ਉਸ ਦ੍ਰਿੜ੍ਹ ਸੋਚ ਦਾ ਪ੍ਰਗਟਾਵਾ ਹਨ ਜੋ ਪੰਥਕ ਅਸੂਲਾਂ, ਪੰਜਾਬੀ ਹੱਕਾਂ ਅਤੇ ਜ਼ਮੀਨੀ ਪੱਧਰ ’ਤੇ ਸੰਘਰਸ਼ ਕਰਨ ਵਾਲੀ ਇਮਾਨਦਾਰ ਲੀਡਰਸ਼ਿਪ ਨੂੰ ਅੱਗੇ ਲਿਆਉਣ ’ਤੇ ਵਿਸ਼ਵਾਸ ਕਰਦੀ ਹੈ। ਉਨ੍ਹਾਂ ਕਿਹਾ ਕਿ ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨ ਪੰਜਾਬ ਦੇ ਹਰ ਵਰਗ ਦੀ ਆਵਾਜ਼ ਬਣਦੇ ਹੋਏ ਪਾਰਟੀ ਦੀ ਨੀਤੀ ਅਤੇ ਸੋਚ ਨੂੰ ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਤੱਕ ਪਹੁੰਚਾਉਣਗੇ ਅਤੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਸਮਾਂ ਸਿਰਫ਼ ਵਾਅਦੇ ਕਰਨ ਦਾ ਨਹੀਂ, ਸਗੋਂ ਮੈਦਾਨ ਵਿੱਚ ਉੱਤਰ ਕੇ ਕੰਮ ਕਰਨ ਦਾ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੇ ਨੌਜਵਾਨਾਂ, ਕਿਸਾਨਾਂ ਅਤੇ ਹਰ ਧਰਮ ਤੇ ਵਰਗ ਦੀ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਦਾ ਹੈ ਤੇ ਕਰਦਾ ਰਹੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਵਿਸਥਾਰ ਸਿਰਫ਼ ਸ਼ੁਰੂਆਤ ਹੈ, ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹਾ ਪੱਧਰ ਤੋਂ ਅੱਗੇ ਵਾਰਡ, ਸਰਕਲ, ਬਲਾਕ ਅਤੇ ਪਿੰਡ ਪੱਧਰ ਤੱਕ ਪਾਰਟੀ ਦਾ ਢਾਂਚਾ ਖੜ੍ਹਾ ਕਰਕੇ ਲੋਕਾਂ ਨਾਲ ਹੋਰ ਮਜ਼ਬੂਤ ਜੋੜ ਬਣਾਇਆ ਜਾਵੇਗਾ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਉਮੀਦ ਜਤਾਈ ਹੈ ਕਿ ਨਵੇਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਪ੍ਰਧਾਨ ਪੂਰੀ ਵਫ਼ਾਦਾਰੀ, ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਪਾਰਟੀ ਦੇ ਪੰਜਾਬ-ਪੱਖੀ ਏਜੰਡੇ ਨੂੰ ਘਰ-ਘਰ ਤੱਕ ਪਹੁੰਚਾ ਕੇ ਪਾਰਟੀ ਨੂੰ ਨਵੀਂ ਤਾਕਤ ਦੇਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.