IMG-LOGO
ਹੋਮ ਪੰਜਾਬ: ਐਸ.ਸੀ. ਕਮਿਸ਼ਨ ਵੱਲੋਂ ਨਾਬਾਲਿਗ ਲੜਕੀ ਨਾਲ ਕੁੱਟਮਾਰ ਕਰਨ ਦੇ ਮਾਮਲੇ...

ਐਸ.ਸੀ. ਕਮਿਸ਼ਨ ਵੱਲੋਂ ਨਾਬਾਲਿਗ ਲੜਕੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਸੂ-ਮੋਟੋ ਨੋਟਿਸ ਲਿਆ

Admin User - Feb 04, 2026 08:03 PM
IMG

ਚੰਡੀਗੜ੍ਹ, 04 ਫਰਵਰੀ :

 ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਨਾਬਾਲਿਗ ਲੜਕੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸੂ-ਮੋਟੋ ਨੋਟਿਸ ਲਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੇ ਧਿਆਨ ਵਿੱਚ ਇੱਕ ਅਖਬਾਰ ਵਿੱਚ ਛਪੀ ਇੱਕ ਖਬਰ ਨਾਲ ਆਇਆ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ 2004 ਦੀ ਧਾਰਾ 10 ਤਹਿਤ (2) (ਐਚ) ਰਾਹੀਂ ਇਸ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਤੋਂ ਇਸ ਮਾਮਲੇ ਸਬੰਧੀ ਜਾਣਕਾਰੀ ਉਪ-ਕਪਤਾਨ ਪੁਲਿਸ ਰਾਹੀਂ ਕਮਿਸ਼ਨ ਦੇ ਦਫਤਰ ਵਿਖੇ ਮਿਤੀ 10 ਫਰਵਰੀ, 2026 ਨੂੰ ਤਲਬ ਕੀਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.