IMG-LOGO
ਹੋਮ ਪੰਜਾਬ: ਪੰਜਾਬ ਦੇ ਵਿੱਤੀ ਬੋਝ 'ਚ ਵਾਧਾ: ਸਰਕਾਰ ਨੇ 1,000 ਕਰੋੜ...

ਪੰਜਾਬ ਦੇ ਵਿੱਤੀ ਬੋਝ 'ਚ ਵਾਧਾ: ਸਰਕਾਰ ਨੇ 1,000 ਕਰੋੜ ਰੁਪਏ ਦਾ ਨਵਾਂ ਕਰਜ਼ਾ ਚੁੱਕਿਆ

Admin User - Feb 04, 2026 08:41 PM
IMG

ਪੰਜਾਬ ਸਰਕਾਰ ਦੇ ਵਿੱਤੀ ਹਾਲਾਤਾਂ ’ਤੇ ਇਕ ਵਾਰ ਫਿਰ ਸਵਾਲ ਖੜੇ ਹੋ ਗਏ ਹਨ, ਕਿਉਂਕਿ ਰਾਜ ਨੇ ਮੁੜ ਕਰਜ਼ਾ ਲੈ ਕੇ ਆਪਣਾ ਬੋਝ ਵਧਾ ਲਿਆ ਹੈ। ਮੌਜੂਦਾ ਸਮੇਂ ’ਚ ਪਹਿਲਾਂ ਹੀ ਭਾਰੀ ਕਰਜ਼ੇ ਹੇਠ ਦਬੀ ਪੰਜਾਬ ਸਰਕਾਰ ਨੇ 31 ਜਨਵਰੀ ਨੂੰ 1,000 ਕਰੋੜ ਰੁਪਏ ਦਾ ਨਵਾਂ ਕਰਜ਼ਾ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਇਹ ਕਰਜ਼ਾ ਸਰਕਾਰੀ ਸਟਾਕਾਂ ਨੂੰ ਗਹਿਣੇ ਰੱਖ ਕੇ ਹਾਸਲ ਕੀਤਾ ਗਿਆ ਹੈ।

ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਿਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ, ਲਿਆ ਗਿਆ ਕਰਜ਼ਾ ਪੂੰਜੀ ਖਰਚ ਅਤੇ ਰਾਜ ਵਿੱਚ ਚੱਲ ਰਹੀਆਂ ਵਿਕਾਸ ਯੋਜਨਾਵਾਂ ਨੂੰ ਵਿੱਤੀ ਸਹਾਰਾ ਦੇਣ ਲਈ ਵਰਤਿਆ ਜਾਵੇਗਾ। ਨਾਲ ਹੀ ਦੱਸਿਆ ਗਿਆ ਹੈ ਕਿ ਸੰਵਿਧਾਨ ਦੇ ਅਨੁਛੇਦ 293(3) ਅਧੀਨ ਕੇਂਦਰ ਸਰਕਾਰ ਦੀ ਮਨਜ਼ੂਰੀ ਹਾਸਲ ਕੀਤੀ ਗਈ ਹੈ, ਜੋ ਉਸ ਵੇਲੇ ਲਾਜ਼ਮੀ ਹੁੰਦੀ ਹੈ ਜਦੋਂ ਕੋਈ ਸੂਬਾ ਆਪਣੀ ਨਿਰਧਾਰਤ ਕਰਜ਼ ਸੀਮਾ ਤੋਂ ਵੱਧ ਕਰਜ਼ਾ ਲੈਂਦਾ ਹੈ।

ਗੌਰਤਲਬ ਹੈ ਕਿ 31 ਜਨਵਰੀ ਨੂੰ ਲਏ ਗਏ ਇਸ ਕਰਜ਼ੇ ਦੀ ਅਦਾਇਗੀ 2038 ਤੱਕ ਕਿਸ਼ਤਾਂ ਵਿੱਚ ਕੀਤੀ ਜਾਵੇਗੀ। ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਪੰਜਾਬ ਸਰਕਾਰ ਨੇ ਕਰਜ਼ਾ ਚੁੱਕਿਆ ਹੋਵੇ। ਇਸ ਤੋਂ ਪਹਿਲਾਂ ਵੀ ਸਰਕਾਰ ਵਾਰ-ਵਾਰ ਮਾਰਕੀਟ ਤੋਂ ਕਰਜ਼ਾ ਲੈ ਚੁੱਕੀ ਹੈ। ਮੌਜੂਦਾ ਸਮੇਂ ਵਿੱਚ ਪੰਜਾਬ ਕਰਜ਼ਾ ਲੈਣ ਵਾਲੇ ਸੂਬਿਆਂ ਵਿੱਚ ਦੂਜੇ ਸਥਾਨ ’ਤੇ ਹੈ ਅਤੇ ਰਾਜ ’ਤੇ ਕੁੱਲ ਕਰਜ਼ਾ ਲਗਭਗ 4 ਲੱਖ ਕਰੋੜ ਰੁਪਏ ਤੱਕ ਪਹੁੰਚ ਚੁੱਕਾ ਹੈ।

ਇਹ ਵੀ ਯਾਦ ਰਹੇ ਕਿ ਕੁਝ ਸਮਾਂ ਪਹਿਲਾਂ ਪੰਜਾਬ ਸਰਕਾਰ ਨੇ ਮਾਰਕੀਟ ਤੋਂ 1,000 ਕਰੋੜ ਰੁਪਏ ਦਾ ਕਰਜ਼ਾ ਚੁੱਕਣ ਲਈ ਐਸਡੀਐਲ (State Development Loans) ਵੀ ਜਾਰੀ ਕੀਤੇ ਸਨ, ਜਿਸ ਨਾਲ ਸੂਬੇ ਦੀ ਵਿੱਤੀ ਸਥਿਤੀ ’ਤੇ ਦਬਾਅ ਹੋਰ ਵਧ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.