IMG-LOGO
ਹੋਮ ਪੰਜਾਬ: ਗੜ੍ਹਸ਼ੰਕਰ ਸਬ ਡਵੀਜ਼ਨ 'ਚ 6 ਫਰਵਰੀ ਨੂੰ ਸਕੂਲਾਂ ਤੇ ਕਾਲਜਾਂ...

ਗੜ੍ਹਸ਼ੰਕਰ ਸਬ ਡਵੀਜ਼ਨ 'ਚ 6 ਫਰਵਰੀ ਨੂੰ ਸਕੂਲਾਂ ਤੇ ਕਾਲਜਾਂ 'ਚ ਰਹੇਗੀ ਛੁੱਟੀ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ

Admin User - Feb 05, 2026 06:35 PM
IMG

ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਬ-ਡਵੀਜ਼ਨ ਗੜ੍ਹਸ਼ੰਕਰ ਅਧੀਨ ਆਉਂਦੇ ਖੇਤਰਾਂ ਵਿੱਚ 6 ਫਰਵਰੀ 2026, ਦਿਨ ਸ਼ੁੱਕਰਵਾਰ ਨੂੰ ਸਮੂਹ ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੇ ਆਯੋਜਨ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਜਾਰੀ ਹੁਕਮਾਂ ਅਨੁਸਾਰ, ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਮਾਗਮ ਦੌਰਾਨ ਉਮੀਦ ਕੀਤੀ ਜਾ ਰਹੀ ਵੱਡੀ ਭੀੜ ਦੇ ਮੱਦੇਨਜ਼ਰ ਇਹ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਅਧੀਨ ਖੁਰਾਲਗੜ੍ਹ ਸਾਹਿਬ ਨੂੰ ਜਾਂਦੇ ਮੁੱਖ ਮਾਰਗ—ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਰੋਡ ਅਤੇ ਗੜ੍ਹਸ਼ੰਕਰ ਤੋਂ ਬੀਨੇਵਾਲ ਰੋਡ—‘ਤੇ ਸਥਿਤ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।

ਹਾਲਾਂਕਿ, ਜਾਰੀ ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਬੋਰਡ ਦੀਆਂ ਜਮਾਤਾਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ’ਤੇ ਇਹ ਛੁੱਟੀ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ, ਜਿਨ੍ਹਾਂ ਕਾਲਜਾਂ ਵਿੱਚ ਬੋਰਡ, ਯੂਨੀਵਰਸਿਟੀ ਜਾਂ ਕਾਲਜ ਪੱਧਰ ਦੀਆਂ ਨਿਰਧਾਰਤ ਪ੍ਰੀਖਿਆਵਾਂ 6 ਫਰਵਰੀ ਨੂੰ ਹੋ ਰਹੀਆਂ ਹਨ, ਉਥੇ ਵੀ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਕੀਤੇ ਜਾਣਗੇ।

ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਮਾਗਮ ਦੌਰਾਨ ਟ੍ਰੈਫਿਕ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਦਿੱਤਾ ਜਾਵੇ ਤਾਂ ਜੋ ਰਾਜ ਪੱਧਰੀ ਧਾਰਮਿਕ ਸਮਾਗਮ ਨੂੰ ਸੁਚੱਜੇ ਢੰਗ ਨਾਲ ਸੰਪੰਨ ਕੀਤਾ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.