IMG-LOGO
ਹੋਮ ਪੰਜਾਬ, ਰਾਸ਼ਟਰੀ, ਰਾਹੁਲ ਗਾਂਧੀ ਦੇ ਬਿਆਨ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਤਿੱਖਾ...

ਰਾਹੁਲ ਗਾਂਧੀ ਦੇ ਬਿਆਨ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਤਿੱਖਾ ਵਾਰ, ਕਿਹਾ- “ਇਹ ਸਿੱਖ ਸਮਾਜ ਤੇ ਗੁਰੂ ਸਾਹਿਬਾਨ ਦਾ ਅਪਮਾਨ”

Admin User - Feb 05, 2026 08:16 PM
IMG

ਨਵੀਂ ਦਿੱਲੀ, 5 ਫਰਵਰੀ 2026:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ‘ਗੱਦਾਰ’ ਕਹੇ ਜਾਣ ’ਤੇ ਸਖ਼ਤ ਐਤਰਾਜ਼ ਜਤਾਇਆ ਹੈ। ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਅਭਿਭਾਸ਼ਣ ’ਤੇ ਚਰਚਾ ਦੌਰਾਨ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹਾ ਬਿਆਨ ਸਿਰਫ਼ ਇਕ ਵਿਅਕਤੀ ਲਈ ਨਹੀਂ, ਸਗੋਂ ਪੂਰੇ ਸਿੱਖ ਸਮਾਜ ਅਤੇ ਗੁਰੂ ਸਾਹਿਬਾਨ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਕਿਸੇ ਵੀ ਨਾਗਰਿਕ ਨੂੰ ਇਸ ਤਰ੍ਹਾਂ ‘ਗੱਦਾਰ’ ਕਹਿਣਾ ਬਿਲਕੁਲ ਵੀ ਕਬੂਲਯੋਗ ਨਹੀਂ ਹੈ। ਉਨ੍ਹਾਂ ਬਿਨਾਂ ਕਿਸੇ ਦਾ ਨਾਮ ਲਏ ਸਵਾਲ ਉਠਾਇਆ ਕਿ ਜਿਹੜੇ ਨੇਤਾ ਕਾਂਗਰਸ ਪਾਰਟੀ ਛੱਡ ਚੁੱਕੇ ਹਨ, ਉਨ੍ਹਾਂ ਦੀ ਦੇਸ਼ਭਗਤੀ ’ਤੇ ਕਾਂਗਰਸ ਕਿਹੜੇ ਅਧਿਕਾਰ ਨਾਲ ਸਵਾਲ ਚੁੱਕ ਰਹੀ ਹੈ।

ਉਨ੍ਹਾਂ ਆਖਿਆ ਕਿ ਸਿਆਸਤ ਵਿੱਚ ਅਸਹਿਮਤੀ ਹੋ ਸਕਦੀ ਹੈ, ਪਰ ਭਾਸ਼ਾ ਦੀ ਮਰਿਆਦਾ ਕਾਇਮ ਰੱਖਣੀ ਬਹੁਤ ਜ਼ਰੂਰੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੇ ਸ਼ਬਦਾਂ ਦੀ ਵਰਤੋਂ ਨਾਲ ਸਮਾਜ ਵਿੱਚ ਵੰਡ ਪੈਦਾ ਹੁੰਦੀ ਹੈ ਅਤੇ ਲੋਕਤੰਤਰਕ ਮਰਿਆਦਾਵਾਂ ਨੂੰ ਨੁਕਸਾਨ ਪਹੁੰਚਦਾ ਹੈ।

ਇਸ ਮਾਮਲੇ ਨੂੰ ਲੈ ਕੇ ਰਾਜਨੀਤਕ ਗਰਮਾਹਟ ਹੋਰ ਵੱਧ ਗਈ ਹੈ ਅਤੇ ਭਾਜਪਾ ਆਗੂਆਂ ਵੱਲੋਂ ਵੀ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕੀਤੀ ਜਾ ਰਹੀ ਹੈ, ਜਦਕਿ ਕਾਂਗਰਸ ਵੱਲੋਂ ਆਪਣੇ ਬਿਆਨ ’ਤੇ ਕਾਇਮ ਰਹਿਣ ਦੇ ਸੰਕੇਤ ਮਿਲ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.