IMG-LOGO
ਹੋਮ ਪੰਜਾਬ: ਸੁਖਬੀਰ ਸਿੰਘ ਬਾਦਲ ਵੱਲੋਂ DGP ਦਫ਼ਤਰ ਪਹੁੰਚ ਕੇ ਗ੍ਰਿਫ਼ਤਾਰੀ ਦੀ...

ਸੁਖਬੀਰ ਸਿੰਘ ਬਾਦਲ ਵੱਲੋਂ DGP ਦਫ਼ਤਰ ਪਹੁੰਚ ਕੇ ਗ੍ਰਿਫ਼ਤਾਰੀ ਦੀ ਪੇਸ਼ਕਸ਼, ਆਪ ਸਰਕਾਰ ’ਤੇ ਪੁਲਿਸ ਦੁਰਵਰਤੋਂ ਦੇ ਗੰਭੀਰ ਦੋਸ਼

Admin User - Feb 05, 2026 08:42 PM
IMG

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪਾਰਟੀ ਦੀ ਕੋਰ ਕਮੇਟੀ ਦੇ ਸਾਰੇ ਮੈਂਬਰਾਂ ਨਾਲ ਚੰਡੀਗੜ੍ਹ ਸਥਿਤ ਪੁਲਿਸ ਹੈਡਕੁਆਰਟਰ ਵਿੱਚ ਡੀਜੀਪੀ ਗੌਰਵ ਯਾਦਵ ਦੇ ਦਫ਼ਤਰ ਪੁੱਜੇ, ਜਿੱਥੇ ਉਨ੍ਹਾਂ ਨੇ ਪ੍ਰਤੀਕਾਤਮਕ ਤੌਰ ’ਤੇ ਆਪਣੀ ਗ੍ਰਿਫ਼ਤਾਰੀ ਦੀ ਪੇਸ਼ਕਸ਼ ਕੀਤੀ। ਇਸ ਮੌਕੇ ਪਾਰਟੀ ਵਰਕਰਾਂ ਵੱਲੋਂ ਪੁਲਿਸ ਹੈਡਕੁਆਰਟਰ ਦਾ ਘਿਰਾਓ ਵੀ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਪੰਜਾਬ ਪੁਲਿਸ ਉਨ੍ਹਾਂ ਦੇ ਚਾਰਟਡ ਅਕਾਊਂਟੈਂਟਾਂ ਅਤੇ ਮੁਲਾਜ਼ਮਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ਕਰ ਰਹੀ ਹੈ, ਜੋ ਪੂਰੀ ਤਰ੍ਹਾਂ ਰਾਜਨੀਤਿਕ ਬਦਲੇ ਦੀ ਕਾਰਵਾਈ ਹੈ।


ਸੁਖਬੀਰ ਬਾਦਲ ਨੇ ਕਿਹਾ ਕਿ ਆਪ ਸਰਕਾਰ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਝੂਠੇ ਤਰੀਕੇ ਨਾਲ ਫਸਾਉਣਾ ਚਾਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵੱਲੋਂ ਅਸ਼ਵਨੀ ਐਂਡ ਐਸੋਸੀਏਟਸ ਸਮੇਤ ਉਨ੍ਹਾਂ ਦੇ ਮੌਜੂਦਾ ਅਤੇ ਸਾਬਕਾ ਅਕਾਊਂਟੈਂਟਾਂ ਦੇ ਦਫ਼ਤਰਾਂ ’ਤੇ ਛਾਪੇ ਮਾਰੇ ਜਾ ਰਹੇ ਹਨ ਅਤੇ ਗੈਰਕਾਨੂੰਨੀ ਤੌਰ ’ਤੇ ਬੈਲੰਸ ਸ਼ੀਟਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਤੇ ਦਬਾਅ ਪਾ ਕੇ ਝੂਠੇ ਬਿਆਨ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਇਹਨਾਂ ਕਾਰਵਾਈਆਂ ਦਾ ਨਾ ਤਾਂ 328 ਸਰੂਪਾਂ ਦੇ ਕੇਸ ਨਾਲ ਅਤੇ ਨਾ ਹੀ ਸ਼੍ਰੋਮਣੀ ਕਮੇਟੀ ਨਾਲ ਕੋਈ ਸਬੰਧ ਹੈ।


ਅਕਾਲੀ ਦਲ ਪ੍ਰਧਾਨ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਪਾਰਟੀ ਇਸ ਤਰ੍ਹਾਂ ਦੀ “ਗੁੰਡਾਗਰਦੀ” ਤੋਂ ਡਰਨ ਵਾਲੀ ਨਹੀਂ ਹੈ ਅਤੇ ਜੇਕਰ ਸਰਕਾਰ ਨੇ ਅਕਾਲੀ ਲੀਡਰਸ਼ਿਪ ਨੂੰ ਤੰਗ ਕਰਨ ਦਾ ਸਿਲਸਿਲਾ ਜਾਰੀ ਰੱਖਿਆ ਤਾਂ ਪਾਰਟੀ ਵਰਕਰ ਸੜਕਾਂ ’ਤੇ ਉਤਰਣ ਲਈ ਮਜਬੂਰ ਹੋਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਆਪ ਸਰਕਾਰ ਅਕਾਲੀ ਦਲ ਦੀ ਵੱਧ ਰਹੀ ਲੋਕਪ੍ਰਿਅਤਾ ਤੋਂ ਘਬਰਾਈ ਹੋਈ ਹੈ ਅਤੇ ਇਸੇ ਕਾਰਨ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਅਕਾਲੀ ਨੇਤਾਵਾਂ ਖ਼ਿਲਾਫ਼ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਸੁਖਬੀਰ ਬਾਦਲ ਨੇ ਚੇਤਾਵਨੀ ਦਿੱਤੀ ਕਿ ਭਾਵੇਂ ਸਰਕਾਰ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ, ਅਕਾਲੀ ਦਲ ਲੋਕਾਂ ਵਿਚ ਜਾ ਕੇ ਆਪ ਸਰਕਾਰ ਦੀਆਂ ਨੀਤੀਆਂ ਅਤੇ ਪੁਲਿਸ ਦੀ ਦੁਰਵਰਤੋਂ ਨੂੰ ਬੇਨਕਾਬ ਕਰਦਾ ਰਹੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.