ਤਾਜਾ ਖਬਰਾਂ
ਚੰਡੀਗੜ੍ਹ 6 ਫਰਵਰੀ-
ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਸੈਂਕੜੇ ਅਕਾਲੀ ਅਤੇ ਕਾਂਗਰਸੀ ਆਗੂ ਤੇ ਵਰਕਰ ਆਪਣੀ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ।
ਵਿਧਾਇਕ ਰੰਧਾਵਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਮੈਂਬਰਾਂ ਦੇ ਆਉਣ ਨਾਲ ਡੇਰਾ ਬਾਬਾ ਨਾਨਕ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਪਾਰਟੀ ਦਾ ਆਧਾਰ ਹੋਰ ਵੀ ਮਜ਼ਬੂਤ ਹੋਵੇਗਾ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ। ਇਸੇ ਦਾ ਨਤੀਜਾ ਹੈ ਕਿ ਵਿਰੋਧੀ ਪਾਰਟੀਆਂ ਨੂੰ ਛੱਡ ਕੇ ਲੋਕ ਲਗਾਤਾਰ 'ਆਪ' ਨਾਲ ਜੁੜ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵੱਡੀਆਂ ਜੁਆਇਨਿੰਗਜ਼ ਦੇਖਣ ਨੂੰ ਮਿਲਣਗੀਆਂ।
ਰੰਧਾਵਾ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਦੀ ਜਨਤਾ ਦਾ ਝੁਕਾਅ 'ਆਪ' ਵੱਲ ਹੈ। ਉਨ੍ਹਾਂ ਭਰੋਸਾ ਜਤਾਇਆ ਕਿ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਆਪਣਾ ਪਿਛਲਾ ਰਿਕਾਰਡ ਤੋੜਦਿਆਂ 100 ਤੋਂ ਵੱਧ ਸੀਟਾਂ 'ਤੇ ਇਤਿਹਾਸਕ ਜਿੱਤ ਦਰਜ ਕਰੇਗੀ।
Get all latest content delivered to your email a few times a month.