ਤਾਜਾ ਖਬਰਾਂ
ਚੰਡੀਗੜ੍ਹ : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵੱਲੋਂ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ ਪਾਕਿਸਤਾਨ ISI-ਸਮਰਥਿਤ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ, ਇੱਕ RDX-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਕਰਕੇ ਅੰਮ੍ਰਿਤਸਰ ਤੋਂ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ।
ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਵਿਦੇਸ਼-ਅਧਾਰਿਤ ਸੰਚਾਲਕਾਂ ਦੇ ਸੰਪਰਕ ਵਿਚ ਸੀ ਅਤੇ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਹੁਕਮਾਂ ਹੇਠ ਕੰਮ ਕਰ ਰਿਹਾ ਸੀ। ਡਿਵਾਈਸ ਨੂੰ ਇੱਕ PVC ਪਾਈਪ ਕੇਸਿੰਗ ਵਿੱਚ ਛੁਪਾਇਆ ਗਿਆ ਸੀ, ਜਿਸ ਨਾਲ ਇਸ ਦਾ ਪਤਾ ਨਾ ਲੱਗ ਸਕੇ।
ਪੁਲਿਸ ਸਟੇਸ਼ਨ ਐੱਸ.ਐੱਸ.ਓ.ਸੀ., ਅੰਮ੍ਰਿਤਸਰ ਵਿਖੇ ਵਿਸਫੋਟਕ ਪਦਾਰਥ ਐਕਟ, ਆਰਮਜ਼ ਐਕਟ, ਅਤੇ ਬੀ.ਐਨ.ਐੱਸ.ਦੀਆਂ ਸੰਬੰਧਿਤ ਧਾਰਾਵਾਂ ਹੇਠ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੂਰੇ ਅੱਤਵਾਦੀ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
Get all latest content delivered to your email a few times a month.