IMG-LOGO
ਹੋਮ ਪੰਜਾਬ: ਮੋਗਾ–ਜ਼ੀਰਾ ਰੋਡ ‘ਤੇ ਦਿਨ ਦਿਹਾੜੇ ਗੋਲੀਬਾਰੀ, ਪ੍ਰਵਾਸੀ ਮਜ਼ਦੂਰ ਨਿਸ਼ਾਨੇ ‘ਤੇ

ਮੋਗਾ–ਜ਼ੀਰਾ ਰੋਡ ‘ਤੇ ਦਿਨ ਦਿਹਾੜੇ ਗੋਲੀਬਾਰੀ, ਪ੍ਰਵਾਸੀ ਮਜ਼ਦੂਰ ਨਿਸ਼ਾਨੇ ‘ਤੇ

Admin User - Feb 10, 2026 07:57 PM
IMG

ਮੋਗਾ–ਜ਼ੀਰਾ ਮੁੱਖ ਮਾਰਗ ‘ਤੇ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਮੋਟਰਸਾਈਕਲ ‘ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਫੈਕਟਰੀ ਤੋਂ ਕੰਮ ਮੁਕਾ ਕੇ ਘਰ ਵਾਪਸ ਜਾ ਰਹੇ ਪ੍ਰਵਾਸੀ ਮਜ਼ਦੂਰਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਦੋ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ‘ਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਦਕਿ ਦੂਜਾ ਖਤਰੇ ਤੋਂ ਬਾਹਰ ਹੈ।

ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਦੋਵੇਂ ਜ਼ਖ਼ਮੀ ਮਜ਼ਦੂਰ ਮੋਗਾ ਖੇਤਰ ਦੀ ਇੱਕ ਫੈਕਟਰੀ ਵਿੱਚ ਕੰਮ ਕਰਦੇ ਸਨ ਅਤੇ ਰੋਜ਼ਾਨਾ ਦੀ ਤਰ੍ਹਾਂ ਸ਼ਾਮ ਨੂੰ ਆਪਣੀ ਡਿਊਟੀ ਖ਼ਤਮ ਕਰਕੇ ਕਵਾਟਰਾਂ ਵੱਲ ਜਾ ਰਹੇ ਸਨ। ਇਸ ਦੌਰਾਨ ਤਿੰਨ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਉੱਥੇ ਪਹੁੰਚੇ ਅਤੇ ਬਿਨਾਂ ਕਿਸੇ ਵਜ੍ਹਾ ਤੋਂ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਮਜ਼ਦੂਰਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ‘ਚ ਨਾਕਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ, ਜੋ ਨਿਰਵੈਰ ਸਿੰਘ ਨਾਮ ਦੀ ਆਈਡੀ ਤੋਂ ਸਾਂਝੀ ਕੀਤੀ ਜਾਣ ਦੀ ਗੱਲ ਕਹੀ ਜਾ ਰਹੀ ਹੈ। ਇਸ ਪੋਸਟ ‘ਚ ਦਾਅਵਾ ਕੀਤਾ ਗਿਆ ਹੈ ਕਿ ਯੂਪੀ–ਬਿਹਾਰ ਤੋਂ ਆਏ ਪ੍ਰਵਾਸੀ ਮਜ਼ਦੂਰਾਂ ‘ਤੇ ਗੋਲੀਬਾਰੀ ਲਾਡੀ ਭਲਵਾਨ ਅਤੇ ਨਿਰਵੈਰ ਸਿੰਘ ਵੱਲੋਂ ਕੀਤੀ ਗਈ। ਪੋਸਟ ਵਿੱਚ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਵਿਵਾਦਿਤ ਬਿਆਨ ਵੀ ਦਿੱਤੇ ਗਏ ਹਨ। ਹਾਲਾਂਕਿ, ਜ਼ੀ ਮੀਡੀਆ ਵੱਲੋਂ ਇਸ ਵਾਇਰਲ ਪੋਸਟ ਦੀ ਪੁਸ਼ਟੀ ਨਹੀਂ ਕੀਤੀ ਗਈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਦਿਨ ਦਿਹਾੜੇ ਹੋਈ ਇਸ ਫਾਇਰਿੰਗ ਦੀ ਘਟਨਾ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੋ ਪ੍ਰਵਾਸੀ ਮਜ਼ਦੂਰ ਜ਼ਖ਼ਮੀ ਹੋਏ ਹਨ ਅਤੇ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.