IMG-LOGO
ਹੋਮ ਪੰਜਾਬ: ਕਾਨੂੰਨ-ਵਿਵਸਥਾ 'ਤੇ CM ਮਾਨ ਸਖ਼ਤ: ਪੁਲਿਸ ਕਮਿਸ਼ਨਰਾਂ ਤੇ SSPs ਨੂੰ...

ਕਾਨੂੰਨ-ਵਿਵਸਥਾ 'ਤੇ CM ਮਾਨ ਸਖ਼ਤ: ਪੁਲਿਸ ਕਮਿਸ਼ਨਰਾਂ ਤੇ SSPs ਨੂੰ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਵਿਰੁੱਧ ਕਾਰਵਾਈ ਦੇ ਦਿੱਤੇ ਨਿਰਦੇਸ਼

Admin User - Feb 12, 2026 12:22 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਚੰਡੀਗੜ੍ਹ ਵਿਖੇ ਸੂਬੇ ਦੇ ਸਮੁੱਚੇ ਪੁਲਿਸ ਪ੍ਰਸ਼ਾਸਨ ਦੇ ਆਲਾ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ ਬੈਠਕ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਭਰ ਦੇ ਪੁਲਿਸ ਕਮਿਸ਼ਨਰਾਂ, ਸਾਰੇ ਜ਼ਿਲ੍ਹਿਆਂ ਦੇ ਐੱਸ.ਐੱਸ.ਪੀਜ਼ (SSPs) ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰਾਂ ਨੇ ਸ਼ਿਰਕਤ ਕੀਤੀ।


ਸੁਰੱਖਿਆ ਨੂੰ ਲੈ ਕੇ ਜ਼ੀਰੋ ਟਾਲਰੈਂਸ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨਾਲ ਜੁੜੇ ਵੱਖ-ਵੱਖ ਮਸਲਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਕਾਨੂੰਨ ਤੋੜਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ ਅਤੇ ਸਥਿਤੀ 'ਤੇ ਸਖ਼ਤ ਤੋਂ ਸਖ਼ਤ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਹੈ।



ਮੁਹਿੰਮਾਂ ਦੀ ਸਮੀਖਿਆ ਮੁੱਖ ਮੰਤਰੀ ਨੇ ਸਰਕਾਰ ਵੱਲੋਂ ਵਿੱਢੀਆਂ ਗਈਆਂ ਵਿਸ਼ੇਸ਼ ਮੁਹਿੰਮਾਂ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ 'ਤੇ ਵਾਰ' ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨ ਲਈ ਹੋਰ ਤੇਜ਼ੀ ਨਾਲ ਕੰਮ ਕੀਤਾ ਜਾਵੇ ਅਤੇ ਗੈਂਗਸਟਰ ਕਲਚਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੋਈ ਕਸਰ ਨਾ ਛੱਡੀ ਜਾਵੇ।




ਟਵੀਟ ਰਾਹੀਂ ਸਾਂਝੀ ਕੀਤੀ ਜਾਣਕਾਰੀ ਭਗਵੰਤ ਮਾਨ ਨੇ ਇਸ ਬੈਠਕ ਦੀ ਜਾਣਕਾਰੀ ਸੋਸ਼ਲ ਮੀਡੀਆ (X) ਰਾਹੀਂ ਸਾਂਝੀ ਕਰਦਿਆਂ ਲਿਖਿਆ, "ਪੰਜਾਬ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ।" ਉਨ੍ਹਾਂ ਭਰੋਸਾ ਦਿੱਤਾ ਕਿ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।




Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.